Connect with us

Punjab

ਪੰਜਾਬ ‘ਚ ‘ਆਪ’ ਨਾਲ ਗਠਜੋੜ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ…

Published

on

ਚੰਡੀਗੜ੍ਹ 6ਸਤੰਬਰ 2023 :  ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ ਨਾਲ ਗਠਜੋੜ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅੱਜ ਤੱਕ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿਚਾਲੇ ਗਠਜੋੜ ਦੀ ਕੋਈ ਗੱਲ ਨਹੀਂ ਹੋਈ ਅਤੇ ਇਹ ਸਭ ਅਫਵਾਹਾਂ ਹਨ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨਾਲ ਗਠਜੋੜ ਦਾ ਫੈਸਲਾ ਹਾਈਕਮਾਂਡ ਹੀ ਲਵੇਗੀ ਅਤੇ ਆਉਣ ਵਾਲੇ ਸਮੇਂ ਵਿੱਚ ਕਾਂਗਰਸ ਪਾਰਟੀ ਪੰਜਾਬ ਦੀਆਂ 13 ਸੀਟਾਂ ’ਤੇ ਚੋਣ ਲੜੇਗੀ। ਇਸ ਮੌਕੇ ਰਾਜਾ ਵੜਿੰਗ ਨੇ ਅਕਾਲੀ-ਭਾਜਪਾ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਅਕਾਲੀ-ਭਾਜਪਾ ਦਾ ਗਠਜੋੜ ਪੱਕਾ ਹੈ ਅਤੇ ਦੋਵੇਂ ਇਕੱਠੇ ਚੋਣ ਲੜਨਗੇ |

ਰਾਜਾ ਵੜਿੰਗ ਨੇ ਭਰੋਸਾ ਦਿੱਤਾ ਕਿ ਕਾਂਗਰਸ ਹਾਈਕਮਾਂਡ ਪੰਜਾਬ ਕਾਂਗਰਸ ਦੀ ਸਹਿਮਤੀ ਤੋਂ ਬਿਨਾਂ ਕੋਈ ਫੈਸਲਾ ਨਹੀਂ ਲਵੇਗੀ। ਇਸ ਤੋਂ ਇਲਾਵਾ ਰਾਜਾ ਵੜਿੰਗ ਨੇ ਕਿਹਾ ਕਿ ਉਹ 8 ਸਤੰਬਰ ਨੂੰ ਹੁਸ਼ਿਆਰਪੁਰ ਵਿਖੇ ਨਸ਼ਿਆਂ ਖਿਲਾਫ ਧਰਨਾ ਦੇ ਰਹੇ ਹਨ ਅਤੇ ਉਹ 8 ਹੋਰ ਧਰਨੇ ਦੇਣਗੇ।