Governance
ਰਾਜਸਥਾਨ ਸਰਕਾਰ ਨੇ ਸਕੂਲ ਖੋਲ੍ਹਣ ਦਾ ਫ਼ੈਸਲਾ ਲਿਆ ਵਾਪਸ
ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਸਕੂਲ ਮੁੜ ਖੋਲ੍ਹਣ ਦਾ ਫ਼ੈਸਲਾ ਵਾਪਸ ਲੈ ਲਿਆ ਹੈ। ਪਹਿਲਾਂ 2 ਅਗਸਤ 2021 ਤੋਂ ਸਾਰੇ ਸਕੂਲਾਂ ਨੂੰ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਸੀ। ਸੀਐੱਮ ਨੇ ਹੁਣ ਸਕੂਲ ਖੋਲ੍ਹਣ ਦੇ ਫ਼ੈਸਲੇ ਨੂੰ ਰੱਦ ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜਲਦ ਹੀ ਕੋਈ ਫ਼ੈਸਲਾ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ‘ਚ ਵਿਦਿਅਕ ਅਦਾਰਿਆਂ ਨੂੰ ਖੋਲ੍ਹਣ ਦੀ ਤਰੀਕ ਤੇ ਐੱਸਓਪੀ ਸਬੰਧੀ ਪੰਜ ਮੰਤਰੀਆਂ ਦੀ ਇਕ ਕਮੇਟੀ ਦਾ ਗਠਨ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਇਸ ਕਮੇਟੀ ‘ਚ ਮੈਡੀਕਲ ਤੇ ਸਿਹਤ ਮੰਤਰੀ ਡਾਕਟਰ ਰਘੂ ਸ਼ਰਮਾ, ਖੇਤੀ ਮੰਤਰੀ ਲਾਲਚੰਦਰ ਕਟਾਰੀਆ, ਸਿੱਖਿਆ ਰਾਜ ਮੰਤਰੀ ਗੋਵਿੰਦ ਸਿੰਘ ਡੋਟਾਸਰਾ, ਉੱਚ ਸਿੱਖਿਆ ਰਾਜ ਮੰਤਰੀ ਭੰਵਰ ਸਿੰਘ ਭਾਟੀ ਤੇ ਮਾਹਿਰ ਅਤੇ ਤਕਨੀਕੀ ਸਿੱਖਿਆ ਰਾਜ ਮੰਤਰੀ ਸੁਭਾਸ਼ ਗਰਗ ਸ਼ਾਮਲ ਹੋਣਗੇ। ਦੁਬਾਰਾ ਸਕੂਲ ਖੋਲ੍ਹਣ ਦੀਤਰੀਕ ਦੇ ਨਾਲ ਇਹ ਕਮੇਟੀ ਤੈਅ ਕਰੇਗੀ ਕਿ ਕਿਹੜੀ ਕਲਾਸ ਤਕ ਦੇ ਸਕੂਲ ਮੁੜ ਖੋਲ੍ਹੇ ਜਾਣ।
ਮੁੱਖ ਮੰਤਰੀ ਨੇ ਕਿਹਾ ਕਿ ਰਾਜਸਥਾਨ ਦੇਸ਼ ਦਾ ਪਹਿਲਾ ਅਜਿਹਾ ਸੂਬਾ ਹੈ ਜਿਹੜਾ ਸਾਰੇ ਜ਼ਿਲ੍ਹਿਆਂ ਵਿਚ ਸੂਬਾਈ ਮੈਡੀਕਲ ਕਾਲਜ ਦੀ ਸਥਾਪਨਾ ਦੀ ਦਿਸ਼ਾ ਵਿਚ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ। ਅਜਿਹੇ ਵਿਚ ਮਨਜ਼ੂਰਸ਼ੁਦਾ ਮੈਡੀਕਲ ਕਾਲਜਾਂ ਦਾ ਕੰਮ ਸਮੇਂ ਸਿਰ ਪੂਰਾ ਕਰਨਾ ਸਾਡੀ ਸਰਬੋਤਮ ਤਰਜੀਹ ਹੈ। ਉਨ੍ਹਾਂ ਕਿਹਾ, ਮੈਡੀਕਲ ਕਾਲਜਾਂ ਦਾ ਕੰਮ ਪੂਰਾ ਹੋਣ ਨਾਲ ਮਾਹਿਰ ਮੈਡੀਕਲ ਇੰਸਟੀਚਿਊਟਸ ਦਾ ਵੱਡਾ ਨੈੱਟਵਰਕ ਤਿਆਰ ਹੋਵੇਗਾ।