Uncategorized
ਰੱਖਿਆ ਮੰਤਰੀ ਰਾਜਨਾਥ ਸਿੰਘ ਦਾ ਕਿਸਾਨ ਅੰਦੋਲਨ ਸਬੰਧੀ ਕੀਤਾ ਵੱਡਾ ਬਿਆਨ

ਕਿਸਾਨ ਅੰਦੋਲਨ ਸਬੰਧੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਲਖਨਊ ‘ਚ ਵੱਡਾ ਬਿਆਨ ਕੀਤਾ ਹੈ। ਕਿਸਾਨ ਹਲੇ ਤਕ ਤਿੰਨ ਖੇਤੀ ਕਾਨੂੰਨ ਨੂੰ ਰੱਦ ਕਰਨ ਲਈ ਅੰਦੋਲਨ ਕਰ ਰਹੇ ਹਨ। ਪਰ 26 ਜਨਵਰੀ ਦੀ ਹਿੰਸਾ ਤੋਂ ਬਾਅਦ ਕੁਝ ਕਿਸਾਨ ਆਗੂ ਪਿਛੇ ਹੱਟ ਗਏ ਹਨ ਪਰ ਰਾਕੇਸ਼ ਟਿਕੈਤ ਹਲੇ ਵੀ ਟੀਕੇ ਹੋਏ ਹਨ ਜੋ ਕਿ ਭਾਜਪਾ ਖ਼ਿਲਾਫ਼ ਪ੍ਰਚਾਰ ਤੋਂ ਇਲਾਵਾ ਕੁਝ ਨਹੀਂ ਕਰ ਰਹੇ ਹਨ। ਰਾਜਨਾਥ ਸਿੰਘ ਨੇ ਕਿਸਾਨਾਂ ਬਾਰੇ ਬਿਆਨ ਦਿੰਦੇ ਹੋਏ ਕਿਹਾ ਕਿ ਸਰਕਾਰ ਕਿਸਾਨਾਂ ਲਈ ਕੰਮ ਕਰ ਰਹੀ ਹੈ। ਇਸ ਤਹਿਤ ਐਮਐੱਸਪੀ ਨੂੰ ਬੰਦ ਕਰਨ ਦਾ ਸਵਾਲ ਹੀ ਨਹੀਂ ਹੈ। ਲੋਕ ਬੈਠਣ ਤੇ ਗੱਲ ਕਰਨ, ਜੋ ਵੀ ਉਹ ਬਦਲਾਅ ਲਿਆਉਣਾ ਚਾਹੁੰਦੇ ਹਨ, ਸਰਕਾਰ ਕਿਸਾਨਾਂ ਦੇ ਹਿੱਤਾਂ ਵਿਚ ਸਭ ਕੁਝ ਕਰੇਗੀ। ਕਿਉਂਕਿ ਕਿਸਾਨ ਸਾਡੇ ਪਰਿਵਾਰ ਦਾ ਹਿੱਸਾ ਹੈ।
ਰਾਜਨਾਥ ਸਿੰਘ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਕਿਸਾਨਾਂ ਦੇ ਮੋਢੇ ‘ਤੇ ਬੰਦੂਕ ਰੱਖ ਕੇ ਚੱਲਾ ਰਹੀ ਹੈ। ਸਰਕਾਰ ਤੇ ਕਿਸਾਨਾਂ ਵਿਚਕਾਰ ਕਈ ਵਾਰ ਗੱਲਬਾਤ ਹੋ ਚੁੱਕੀ ਹੈ ਪ੍ਰੰਤੂ ਕੋਈ ਇਸ ਦਾ ਕੋਈ ਹੱਲ ਨਹੀਂ ਨਿਕਲ ਪਾਈਆਂ ਹੈ। ਕੁਝ ਕਿਸਾਨ ਆਗੂ ਆਪਣੀ ਜਿੱਦ ਤੇ ਟਿੱਕੇ ਹਨ। ਉਹ ਖੇਤੀ ਕਾਨੂੰਨਾਂ ਦੀ ਵਾਪਸੀ ਤੋਂ ਘੱਟ ਰਾਜ਼ੀ ਨਹੀਂ ਹੋਣਗੇ। ਇਸ ਲਈ ਹੀ ਹੁਣ ਤਕ ਸਰਕਾਰ ਦਾ ਕੋਈ ਯਤਨ ਕਾਮਯਾਬ ਨਹੀਂ ਹੋ ਸਕਿਆ ਹੈ।