Punjab
ਕੌਮੀ ਇਨਸਾਫ਼ ਮੋਰਚੇ ਬਾਰੇ ਰਾਜੋਆਣਾ ਦਾ ਵੱਡਾ ਬਿਆਨ , ਕਿਹਾ ਕੌਮੀ ਇਨਸਾਫ਼ ਮੋਰਚੇ ਨਾਲ ਮੇਰਾ ਕੋਈ ਸਬੰਧ ਨਹੀਂ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ‘ਚ ਜੇਲ ‘ਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਬੰਦੀ ਸਿੱਖਾਂ ਦੀ ਰਿਹਾਈ ਲਈ ਲਗਾਏ ਗਏ ‘ਕੌਮੀ ਇਨਸਾਫ ਮੋਰਚੇ’ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਰਾਜੋਆਣਾ ਦਾ ਕਹਿਣਾ ਹੈ ਕਿ ਫਰੰਟ ਦੇ ਲੋਕਾਂ ਨੂੰ ਮੇਰੇ ਅਕਾਲੀ ਹੋਣ ‘ਤੇ ਇਤਰਾਜ਼ ਹੈ, ਮੈਂ ਅਕਾਲੀ ਹਾਂ। ਮੈਂ ਅਕਾਲੀ ਹੀ ਰਹਾਂਗਾ। ਉਨ੍ਹਾਂ ਕਿਹਾ ਕਿ ‘ਕੌਮੀ ਇਨਸਾਫ਼ ਮੋਰਚਾ’ ਦੇ ਲੋਕ ਸਪੱਸ਼ਟ ਕਰਨ ਕਿ ਉਹ ਕਿਸ ਪਾਰਟੀ ਨਾਲ ਸਬੰਧਤ ਹਨ?
ਦਰਅਸਲ ਰਾਜੋਆਣਾ ਨੂੰ ਦੰਦਾਂ ‘ਚ ਖਰਾਬੀ ਕਾਰਨ ਪਟਿਆਲਾ ਦੇ ਡੈਂਟਲ ਹਸਪਤਾਲ ‘ਚ ਲਿਆਂਦਾ ਗਿਆ ਸੀ, ਜਿੱਥੇ ਉਨ੍ਹਾਂ ਮੀਡੀਆ ਸਾਹਮਣੇ ਇਹ ਗੱਲਾਂ ਕਹੀਆਂ। ਉਨ੍ਹਾਂ ਸਿੱਧੇ ਤੌਰ ’ਤੇ ਕਿਹਾ ਕਿ ਉਨ੍ਹਾਂ ਦਾ ਫਰੰਟ ਨਾਲ ਕੋਈ ਸਬੰਧ ਨਹੀਂ ਹੈ। ਦੱਸ ਦੇਈਏ ਕਿ ਸਿੱਖ ਸੰਘਰਸ਼ ਵਿੱਚ ਲੰਮੀ ਸਜ਼ਾ ਭੁਗਤਣ ਤੋਂ ਬਾਅਦ ਵੀ ਬੰਦੀ ਸਿੱਖਾਂ ਦੀ ਰਿਹਾਈ ਲਈ “ਕੌਮੀ ਇਨਸਾਫ਼ ਮੋਰਚਾ” ਵੱਲੋਂ ਧਰਨਾ ਜਾਰੀ ਹੈ।