Punjab
ਰਾਜਪੁਰਾ: ਪੰਜਾਬ ਪੁਲਿਸ ਦੇ ਏਐਸਆਈ ਪਰਮਜੀਤ ਸਿੰਘ ਦੀ ਮੌ+ਤ

ਰਾਜਪੁਰਾ 6 ਦਸੰਬਰ 2023: ਰਾਜਪੁਰਾ,ਦੇ ਬੱਸ ਸਟੈਂਡ ਪੁਲਿਸ ਚੌਂਕੀ ਵਿੱਚ ਤਾਇਨਾਤ ਏਐਸਆਈ ਪਰਮਜੀਤ ਸਿੰਘ (50) ਵਾਸੀ ਪਿੰਡ ਮੋਹੀ ਦੀ ਅਚਾਨਕ ਤਬੀਅਤ ਵਿਗੜਨ ਕਾਰਣ ਮੌਤ ਹੋ ਗਈ। ਜਿਨ੍ਹਾਂ ਦਾ ਪਿੰਡ ਮੋਹੀ ਵਿਖੇ ਧਾਰਮਿਕ ਰੀਤੀ ਰਿਵਾਜ਼ਾਂ ਮੁਤਾਬਿਕ ਸਸਕਾਰ ਕੀਤਾ ਗਿਆ। ਇਸ ਮੌਕੇ ਥਾਣਾ ਸਦਰ ਰਾਜਪੁਰਾ ਦੇ ਐਸਐਚਓ ਇੰਸਪੈਕਟਰ ਕ੍ਰਿਪਾਲ ਸਿੰਘ, ਥਾਣਾ ਸੰਭੂ ਐਸਐਚਓ ਇੰਸਪੈਕਟਰ ਗੁਰਨਾਮ ਸਿੰਘ, ਏਐਸਆਈ ਤਰਲੋਚਨ ਸਿੰਘ ਦੀ ਅਗਵਾਈ ਵਿੱਚ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਸਲਾਮੀ ਦਿੱਤੀ ਗਈ।ਪਿੰਡ ਦੇ ਸਰਪੰਚ ਤੇਜਿੰਦਰ ਸਿੰਘ ਲੀਲਾ ਨੇ ਦੱਸਿਆ ਕਿ ਏਐਸਆਈ ਪਰਮਜੀਤ ਸਿੰਘ ਨੇ 29 ਸਾਲ ਪੰਜਾਬ ਪੁਲਿਸ ਵਿੱਚ ਨੌਕਰੀ ਕੀਤੀ। ਉਹ ਆਪਣੇ ਪਿੱਛੇ ਪਤਨੀ, ਬੇਟਾ ਤੇ ਬੇਟੀ ਛੱਡ ਗਏ ਹਨ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮ੍ਰਿਤਕ ਪਰਮਜੀਤ ਸਿੰਘ ਦੇ ਪਰਿਵਾਰਕ ਮੈਂਬਰ ਨੂੰ ਨੌਕਰੀ ਦਿੱਤੀ ਜਾਵੇ ਅਤੇ ਪਰਿਵਾਰ ਦੀ ਮਾਲੀ ਸਹਾਇਤਾ ਕੀਤੀ ਜਾਵੇ।