Connect with us

Punjab

ਰਾਜਪੁਰਾ ਪੁਲਿਸ ਨੇ 1 ਕਿਲੋ ਅਫੀਮ ਸਣੇ 1 ਦੋਸ਼ੀ ਨੂੰ ਕੀਤਾ ਗ੍ਰਿਫਤਾਰ

Published

on

18 ਨਵੰਬਰ 2023: ਰਾਜਪੁਰਾ ਪੁਲਿਸ ਵੱਲੋਂ ਨਸ਼ਾ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਉਸ ਸਮੇਂ ਵੱਡੀ ਸਫਲਤਾ ਹੱਥ ਲੱਗੀ ਜਦੋਂ ਥਾਣਾ ਸਦਰ ਪੁਲਿਸ ਵੱਲੋਂ ਇਕ ਕਿਲੋ ਅਫੀਮ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਜਿਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆ ਡੀਐਸਪੀ ਰਾਜਪੁਰਾ ਸੁਰਿੰਦਰ ਮੋਹਨ ਨੇ ਦੱਸਿਆ ਕਿ ਐਸਐਸ ਪੀ ਪਟਿਆਲਾ ਵਰੁਣ ਸ਼ਰਮਾ ਆਈ.ਪੀ.ਐਸ, ਅਤੇ ਹਰਬੀਰ ਸਿੰਘ ਅਟਵਾਲ , ਐਸ.ਪੀ. ਇੰਨਵੇਂ : ਪਟਿਆਲਾ ਦੇ ਨਿਰਦੇਸ਼ਾਂ ਅਨੁਸਾਰ ਇੰਸਪੈਕਟਰ ਕ੍ਰਿਪਾਲ ਸਿੰਘ ਮੁੱਖ ਅਫਸਰ ਥਾਣਾ ਸਦਰ ਰਾਜਪੁਰਾ ਦੀ ਅਗਵਾਈ ਹੇਠ ਸਦਰ ਪੁਲਿਸ ਰਾਜਪੁਰਾ ਵੱਲੋਂ 01 ਕਿਲੋ ਅਫੀਮ ਸਮੇਤ 1 ਦੋਸ਼ੀ ਨੇ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਉਹਨਾਂ ਦੱਸਿਆ ਕਿ ਕੱਲ 16 ਨਵੰਬਰ ਨੂੰ ਕਰੀਬ 12:15 ਪੀਐਮ ਤੇ ਏ.ਐਸ.ਆਈ ਹਰਜਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਇਲਾਕਾ ਗਸਤ ਲਿੰਕ ਸੜਕ ਰਾਹੀ ਪਿੰਡ ਉਕਸੀ ਸੈਣੀਆਂ ਤੇ ਜੀ ਟੀ ਰੋਡ ਅਤੇ ਪਿੰਡ ਉਪਲਹੇੜੀ ਵੱਲ ਨੂੰ ਜਾ ਰਹੇ ਸੀ ਤਾਂ ਰਾਜਪੁਰਾ ਸਾਇਡ ਤੇ ਇੱਕ ਵਿਅਕਤੀ ਜਿਸਨੇ ਇੱਕ ਕਾਲੇ ਰੰਗ ਦਾ ਲਿਫਾਫਾ ਆਪਣੇ ਸੱਜੇ ਹੱਥ ਵਿੱਚ ਫੜਿਆ ਹੋਇਆ ਸੀ ਪੈਦਲ ਆਉਂਦਾ ਦਿਖਾਈ ਦਿੱਤਾ ਜੋ ਸਾਹਮਣੇ ਆਉਂਦੀ ਪੁਲਿਸ ਪਾਰਟੀ ਨੂੰ ਦੇਖ ਕੇ ਭੱਜਣ ਦੀ ਕੋਸ਼ਿਸ਼ ਕੀਤੀ, ਜਿਸਨੂੰ ਏਐਸਆਈ ਹਰਜਿੰਦਰ ਸਿੰਘ ਨੇ ਸਾਥੀ ਕਰਮਚਾਰੀਆ ਦੀ ਮਦਦ ਨਾਲ ਕਾਬੂ ਕਰਕੇ ਉਸਦੇ ਸੱਜੇ ਹੱਥ ਵਿੱਚ ਫੜੇ ਲਿਫਾਫੇ ਬਾਰੇ ਪੁੱਛਿਆ ਜੋ ਘਬਰਾ ਗਿਆ ਤੇ ਸਹੀ ਜਵਾਬ ਨਹੀਂ ਦੇ ਸਕਿਆ। ਜਦੋਂ ਵਿਅਕਤੀ ਤੋਂ ਗਹਿਰਾਈ ਨਾਲ ਪੁੱਛਗਿੱਛ ਕੀਤੀ ਤਾਂ ਉਸਨੇ ਆਪਣਾ ਨਾਮ ਜਾਕਿਰ ਅਲੀ ਪੁੱਤਰ ਸੁਵਰਾਤੀ ਸ਼ਾਹ, ਜਿਲਾ ਬਰੇਲੀ ਉਤਰ ਪ੍ਰਦੇਸ਼ ਦੱਸਿਆ। ਜਿਸ ਦੇ ਖਿਲਾਫ ਮੁਕਦਮਾਂ ਨੰਬਰ 101 ਮਿਤੀ 16-11-2023 ਅ/ਧ 18 ਐਨ.ਡੀ.ਪੀ.ਐਸ. ਐਕਟ ਥਾਣਾ ਸਦਰ ਰਾਜਪੁਰਾ ਦਰਜ ਕੀਤਾ ਗਿਆ ਹੈ ਅਤੇ ਮਾਨਯੋਗ ਕੋਰਟ ਵੱਲੋਂ ਦੋਸ਼ੀ ਦਾ ਪੁਲਿਸ ਨੂੰ ਦੋ ਦਿਨਾਂ ਦਾ ਪੁਲਿਸ ਰਿਮਾਂਡ ਦਿੱਤਾ ਗਿਆ ਹੈ ਜਿਸ ਤੋਂ ਹੋਰ ਖੁਲਾਸੇ ਹੋਣ ਦੀ ਉਮੀਦ ਹੈ।