Connect with us

Punjab

ਡੇਰਾ ਸੱਚਖੰਡ ਬੱਲਾਂ ਵਿਖੇ ਪਹੁੰਚੇ ਰਾਜ ਸਭਾ ਮੈਂਬਰ ਰਾਘਵ ਚੱਢਾ, ਸੰਤ ਨਿਰੰਜਨ ਦਾਸ ਜੀ ਦਾ ਲਿਆ ਅਸ਼ੀਰਵਾਦ

Published

on

ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਜਲੰਧਰ ਦੇ ਸਭ ਤੋਂ ਵੱਡੇ ਡੇਰਾ ਸੱਚਖੰਡ ਬੱਲਾਂ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ ਮੱਥਾ ਟੇਕਿਆ। ਉੱਥੇ ਉਨ੍ਹਾਂ ਨੇ ਸੰਤ ਨਿਰੰਜਨ ਦਾਸ ਜੀ ਦਾ ਆਸ਼ੀਰਵਾਦ ਵੀ ਲਿਆ।

ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ਉਹ ਬਹੁਤ ਹੀ ਖ਼ੁਸ਼ਕਿਸਮਤ ਹਨ, ਕਿ ਉਨ੍ਹਾਂ ਨੂੰ ਸੰਤ ਨਿਰੰਜਨ ਦਾਸ ਜੀ ਨਾਲ ਬੈਠਣ ਦਾ ਮੌਕਾ ਮਿਲਿਆ। ਇਹ ਸਥਾਨ ਸਾਨੂੰ ਸ਼ਾਂਤੀ ਅਤੇ ਅਧਿਆਤਮਿਕਤਾ ਦਾ ਅਹਿਸਾਸ ਕਰਵਾਉਂਦਾ ਹੈ। ਉਨ੍ਹਾਂ ਸੰਤ ਨਿਰੰਜਨ ਦਾਸ ਜੀ ਦੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੰਤ ਜੀ ਦੇ ਸਮਾਜਕ ਅਤੇ ਮਾਨਵਤਾ ਪੱਖੀ ਕਾਰਜ ਲੋਕਾਂ ਨੂੰ ਬਿਹਤਰ ਬਣਾਉਣ ਦੀ ਪ੍ਰੇਰਨਾ ਦਿੰਦੇ ਹਨ। ਉਨ੍ਹਾਂ ਨੇ ਸਮਾਜ ਅਤੇ ਮਨੁੱਖਤਾ ਲਈ ਮਹਾਨ ਕੰਮ ਕੀਤੇ ਹਨ।

‘ਆਪ’ ਦੇ ਸੰਸਦ ਮੈਂਬਰ ਰਾਘਵ ਚੱਢਾ ਨੇ ਅੱਗੇ ਕਿਹਾ ਕਿ ਡੇਰੇ ਨੇ ਸਿੱਖਿਆ ਅਤੇ ਧਰਮ ਦੇ ਖੇਤਰ ਵਿੱਚ ਆਪਣਾ ਅਹਿਮ ਯੋਗਦਾਨ ਪਾਇਆ ਹੈ।