Connect with us

National

ਮਮਤਾ ਬੈਨਰਜੀ ਨਾਲ ਮੀਟਿੰਗ ਦੇ ਸਵਾਲ ‘ਤੇ ਭੜਕ ਉਠੇ ਰਾਕੇਸ਼ ਟਿਕੈਤ, ਜਾਣੋ ਕਿ ਕਿਹਾ?

Published

on

mamata banerjee and rakesh tikait

ਤਿੰਨੋਂ ਕੇਂਦਰੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਕਿਸਾਨਾਂ ਦਾ ਪ੍ਰਦਰਸ਼ਨ 6 ਮਹੀਨਿਆਂ ਬਾਅਦ ਵੀ ਜਾਰੀ ਹੈ। ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਦੇ ਰਾਸ਼ਟਰੀ ਰਾਕੇਸ਼ ਟਿਕੈਤ ਨੇ ਬੁੱਧਵਾਰ ਨੂੰ ਕੋਲਕਾਤਾ ‘ਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਬਾਰੇ ਸਵਾਲ ਉੱਠਣੇ ਲਾਜ਼ਮੀ ਸੀ ਤੇ ਇਸ ‘ਤੇ ਕਿਸਾਨ ਆਗੂ ਰਾਕੇਸ਼ ਟਿਕੈਤ ਭੜਕ ਗਏ। ਪੱਛਮੀ ਬੰਗਾਲ ਦੀ ਸੀਐਮ ਮਮਤਾ ਬੈਨਰਜੀ ਨਾਲ ਮੁਲਾਕਾਤ ਦੇ ਸਵਾਲ ‘ਤੇ ਰਾਕੇਸ਼ ਟਿਕੈਤ ਨੇ ਨਾਰਾਜ਼ਗੀ ਜ਼ਾਹਿਰ ਕਰਦਿਆਂ ਕਿਹਾ ਕਿ ਮੈਂ ਸੀਐਮ ਨਾਲ ਮਿਲਿਆ ਨਾ ਕਿ ਪਾਰਟੀ ਮੁਖੀ ਨਾਲ। ਉਨ੍ਹਾਂ ਨੇ ਨਾਰਾਜ਼ਗੀ ਭਰੇ ਅੰਦਾਜ਼ ‘ਚ ਕਿਹਾ ਕਿ ਕੀ ਮੈਂ ਅਫਗਾਨਿਸਤਾਨ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ? ਜਿਸ ਲਈ ਮੈਨੂੰ ਭਾਰਤ ਸਰਕਾਰ ਦੀ ਇਜਾਜ਼ਤ ਲੈਣੀ ਪਵੇ?

ਸੀਐਮ ਮਮਤਾ ਬੈਨਰਜੀ ਨਾਲ ਮੁਲਾਕਾਤ ਨੂੰ ਲੈ ਕੇ ਉਠਣ ਵਾਲੇ ਸਵਾਲਾਂ ‘ਤੇ ਰਾਕੇਸ਼ ਟਿਕੈਤ ਨੇ ਕਿਹਾ ਕਿ ਕੀ ਸੀਐਮ ਨਾਲ ਮਿਲਣ ਲਈ ਵੀਜ਼ਾ ਦੀ ਜ਼ਰੂਰਤ ਹੁੰਦੀ ਹੈ? ਸਾਡੀਆਂ ਨੀਤੀਆਂ ਨੂੰ ਲੈ ਕੇ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਮਿਲਣਗੇ। ਉਤਰਾਖੰਡ ‘ਚ ਭਾਜਪਾ ਦੀ ਸਰਕਾਰ ਹੈ ਤੇ ਪੰਜਾਬ ‘ਚ ਕਾਂਗਰਸ ਦੀ ਸਰਕਾਰ ਹੈ ਅਸੀਂ ਉਨ੍ਹਾਂ ਵੀ ਮਿਲਾਂਗੇ।  ਬੁੱਧਵਾਰ ਨੂੰ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਭਾਰਤੀ ਕਿਸਾਨ ਯੂਨੀਅਨ ਵੱਲੋਂ ਸਾਰੇ ਸੂਬਾ ਸਰਕਾਰਾਂ ਨਾਲ ਉਨ੍ਹਾਂ ਦੇ ਅੰਦੋਲਨ ਨੂੰ ਸਮਰਥਨ ਕਰਨ ਦੀ ਮੰਗ ਕੀਤੀ ਹੈ।

ਮੁਲਾਕਾਤ ਤੋਂ ਬਾਅਦ ਰਾਕੇਸ਼ ਟਿਕੈਤ ਨੇ ਕਿਹਾ ਕਿ ਮੈਂ ਬੰਗਾਲ ਦੇ ਲੋਕਾਂ ਨੂੰ ਇੰਨੀ ਵੱਡੀ ਜਿੱਤ ਲਈ ਵਧਾਈ ਦਿੰਦਾ ਹਾਂ। ਮੈਂ ਸੀਐਮ ਮਮਤਾ ਬੈਨਰਜੀ ਦਾ ਧੰਨਵਾਦ ਕਰਦਾ ਹਾਂ। ਇਸ ਨਾਲ ਕਿਹਾ ਕਿ ਸਾਨੂੰ ਦਿੱਲੀ ‘ਚ ਚੱਲ ਰਹੇ ਕਿਸਾਨ ਅੰਦੋਲਨ ਲਈ ਬਿਹਤਰ ਤਾਲਮੇਲ ਦੀ ਲੋੜ ਹੈ। ਰਾਕੇਸ਼ ਟਿਕੈਤ ਨੇ ਕਿਹਾ ਕਿ ਮਮਤਾ ਬੈਨਰਜੀ ਨੇ ਸਾਨੂੰ ਸਮਰਥਨ ਦਾ ਭਰੋਸਾ ਦਿੱਤਾ ਹੈ। ਉਸਨੇ ਕਿਹਾ ਕਿ ਅਸੀਂ ਮਮਤਾ ਦੀਦੀ ਨੂੰ ਬੇਨਤੀ ਕਰਨ ਆਏ ਹਾਂ ਕਿ ਤੁਸੀਂ ਵੱਡੇ ਦੁਸ਼ਮਣ ਨੂੰ ਹਰਿਆ ਹੈ। ਹੁਣ ਤੁਹਾਨੂੰ ਅਜਿਹਾ ਮਾਡਲ ਤਿਆਰ ਕਰਨਾ ਚਾਹੀਦਾ ਹੈ ਜਿਸਦਾ ਹਰ ਕੋਈ ਫਾਲੋ ਕਰੇ।