India
ਖਨੌਰੀ ਬਾਰਡਰ ‘ਤੇ ਡੱਲੇਵਾਲ ਨਾਲ ਮੁਲਾਕਾਤ ਕਰਨਗੇ ਰਾਕੇਸ਼ ਟਿਕੈਤ
18ਵੇਂ ਦਿਨ ਵੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਜਾਰੀ ਹੈ । ਹੁਣ ਤੱਕ ਉਨ੍ਹਾਂ ਦਾ ਕਈ ਕਿਲੋ ਭਾਰ ਘੱਟ ਗਿਆ ਹੈ ਅਤੇ ਉਨ੍ਹਾਂ ਦੀ ਸਿਹਤ ਵੀ ਖਰਾਬ ਹੋ ਗਈ ਹੈ। ਅੱਜ ਰਾਕੇਸ਼ ਟਿਕੈਤ ਖਨੌਰੀ ਬਾਰਡਰ ‘ਤੇ ਡੱਲੇਵਾਲ ਨਾਲ ਮੁਲਾਕਾਤ ਕਰਨ ਪਹੁੰਚਣਗੇ ।
ਕਿਸਾਨ ਆਗੂ ਰਾਕੇਸ਼ ਟਿਕੈਤ ਸ਼ੁੱਕਰਵਾਰ ਨੂੰ ਪੰਜਾਬ-ਹਰਿਆਣਾ ਦੀ ਸਰਹੱਦ ਖਨੌਰੀ ਜਾਣਗੇ। ਉਨ੍ਹਾਂ ਨੇ ਇਸ ਦਾ ਅਧਿਕਾਰਤ ਐਲਾਨ ਕੀਤਾ ਹੈ। ਇਹ ਪਹਿਲੀ ਵਾਰ ਹੋਵੇਗਾ ਕਿ ਟਿਕੈਤ ਗਰੁੱਪ ਖਨੌਰੀ ਸਰਹੱਦ ਦੇ ਕਿਸਾਨਾਂ ਦੇ ਅੰਦੋਲਨ ਦਾ ਸਮਰਥਨ ਕਰੇਗਾ। ਟਿਕੈਤ ਆਪਣੇ ਸਾਥੀ ਕਿਸਾਨਾਂ ਨਾਲ ਦੁਪਹਿਰ 1 ਵਜੇ ਖਨੌਰੀ ਸਰਹੱਦ ‘ਤੇ ਪਹੁੰਚਣਗੇ।
ਕਈ ਕਿਸਾਨਾਂ ਦਾ ਇੱਕ ਜਥਾ ਰਾਕੇਸ਼ ਟਿਕੈਤ ਦੇ ਨਾਲ ਖਨੌਰੀ ਬਾਰਡਰ ਲਈ ਰਵਾਨਾ ਹੋਵੇਗਾ। ਇਸ ਨਾਲ ਖਨੌਰੀ ਸਰਹੱਦ ‘ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਹੋਰ ਹੁਲਾਰਾ ਮਿਲ ਸਕਦਾ ਹੈ। ਇੱਥੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਪਿਛਲੇ 16 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਹਨ। ਡੱਲੇਵਾਲ ਨੇ ਪ੍ਰਧਾਨ ਮੰਤਰੀ ਨੂੰ ਇੱਕ ਪੱਤਰ ਵੀ ਲਿਖਿਆ ਹੈ ਜਿਸ ਵਿੱਚ ਉਨ੍ਹਾਂ ਨੇ ਖੂਨ ਨਾਲ ਦਸਤਖਤ ਕੀਤੇ ਹਨ।
ਅੰਦੋਲਨ ਹੋਰ ਮਜ਼ਬੂਤ ਹੋਵੇਗਾ
ਕਿਸਾਨ ਆਗੂ ਰਾਕੇਸ਼ ਟਿਕੈਤ ਅਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਭਾਰਤੀ ਕਿਸਾਨ ਯੂਨੀਅਨ ਨੇ ਖਨੌਰੀ ਸਰਹੱਦ ‘ਤੇ ਚੱਲ ਰਹੇ ਅੰਦੋਲਨ ਨੂੰ ਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਇਸ ਤੋਂ ਪਤਾ ਲੱਗਦਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਖਨੌਰੀ ਵਿਖੇ ਕਿਸਾਨ ਅੰਦੋਲਨ ਤੇਜ਼ ਹੋ ਸਕਦਾ ਹੈ।