Punjab
ਸ੍ਰੀ ਮੁਕਤਸਰ ਸਾਹਿਬ ਵਿਖੇ ਮਿਸਨ ਪੰਜਾਬ 2022 ਤਹਿਤ ਕੀਤੀ ਗਈ ਰੈਲੀ
ਸ੍ਰੀ ਮੁਕਤਸਰ ਸਾਹਿਬ : ਸ੍ਰੀ ਮੁਕਤਸਰ ਸਾਹਿਬ ਵਿਖੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਵੱਲੋਂ ਸ਼ੁਰੂ ਕੀਤੀ ਮਿਸ਼ਨ ਪੰਜਾਬ 2022 ਮੁਹਿੰਮ ਤਹਿਤ ਰੈਲੀ ਕੀਤੀ ਗਈ। ਕਰਨਾਲ ਸੰਘਰਸ਼ ਦੇ ਚਲਦਿਆ ਚੜੂਨੀ ਆਪ ਇਸ ਰੈਲੀ ਵਿਚ ਨਹੀਂ ਪਹੁੰਚ ਸਕੇ ਪਰ ਉਹਨਾਂ ਮੋਬਾਇਲ ਰਾਹੀ ਰੈਲੀ ਦੌਰਾਨ ਪਹੁੰਚੇ ਲੋਕਾਂ ਨੂੰ ਸੰਬੋਧਨ ਕੀਤਾ।
ਸ੍ਰੀ ਮੁਕਤਸਰ ਸਾਹਿਬ ਦੇ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਵੱਲੋਂ ਸ਼ੁਰੂ ਕੀਤੀ ਗਈ ਮਿਸ਼ਨ ਪੰਜਾਬ 2022 ਮੁਹਿੰਮ ਤਹਿਤ ਪਹਿਲੀ ਰੈਲੀ ਕੀਤੀ ਗਈ। ਇਸ ਰੈਲੀ ਦੌਰਾਨ ਗੁਰਨਾਮ ਸਿੰਘ ਚੜੂਨੀ ਨੇ ਵਿਸ਼ੇਸ਼ ਤੌਰ ਤੇ ਸਿ਼ਰਕਤ ਕਰਨੀ ਸੀ ਪਰ ਕੁਝ ਕਾਰਨਾਂ ਕਾਰਨ ਉਹ ਇਸ ਰੈਲੀ ਵਿਚ ਨਾ ਪਹੁੰਚ ਸਕੇ। ਰੈਲੀ ਦੌਰਾਨ ਪਹੰੁਚੇ ਇਸ ਮੁਹਿੰਮ ਨਾਲ ਜੁੜੇ ਆਗੂਆਂ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਜਿਥੇ ਦਿੱਲੀ ਵਿਖੇ ਕਾਲੇ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ।
ਉੱਥੇ ਹੀ ਸਾਨੂੰ ਪੰਜਾਬ ਵਿਚ ਆਪਣੀ ਰਾਜਨੀਤਿਕ ਹੌਂਦ ਨੂੰ ਦਰਸਾਉਣ ਲਈ ਖੁਦ ਚੋਣਾਂ ਵਿਚ ਉਤਰਨਾ ਪਵੇਗਾ। ਇਸ ਦੌਰਾਨ ਗੁਰਨਾਮ ਸਿੰਘ ਚੜੂਨੀ ਨੇ ਮੋਬਾਇਲ ਕਾਲ ਰਾਹੀ ਲੋਕਾਂ ਨੂੰ ਸੰਬੋਧਨ ਕਰਦਿਆ ਕਿਹਾ ਕਿ ਕਿਸਾਨ ਅਤੇ ਮਜ਼ਦੂਰਾਂ ਦਾ ਪੰਜਾਬ ਵਿਚ ਸਰਕਾਰ ਬਣਾਉਣ ਵਿਚ ਵੱਡਾ ਯੋਗਦਾਨ ਹੈ ਅਤੇ ਜੇਕਰ ਕਿਸਾਨ ਅਤੇ ਮਜ਼ਦੂਰ ਇਕੱਠੇ ਹੋ ਕਿ ਪੰਜਾਬ ਵਿਚ ਚੋਣ ਲੜਣ ਤਾਂ ਪੰਜਾਬ ਵਿਚ ਸਰਕਾਰ ਬਣਾ ਸਕਦੇ ਹਨ। ਉਹਨਾਂ ਕਿਹਾ ਕਿ ਇਸ ਮੌਕੇ ਦੇਸ਼ ਕਾਰਪੋਰੇਟ ਘਰਾਣਿਆਂ ਦੇ ਹੱਥਾਂ ਵਿਚ ਜਾ ਰਿਹਾ ਹੈ ਜ਼ੋ ਕਿ ਆਮ ਲੋਕਾਂ ਲਈ ਬਹੁਤ ਮਾੜਾ ਹੈ। ਜੇਕਰ ਪੰਜਾਬ ਦੇ ਲੋਕ ਕਿਸਾਨਾਂ- ਮਜ਼ਦੂਰਾਂ ਦੀ 2022 ਵਿਚ ਸਰਕਾਰ ਬਣਾਉਂਦੇ ਹਨ ਤਾਂ ਇਹ ਦੇਸ਼ 2024 ਵਿਚ ਪੰਜਾਬ ਤੋਂ ਸੇਧ ਲਵੇਗਾ।