National
ਮੁੜ ਜੇਲ੍ਹ ਤੋਂ ਬਾਹਰ ਆਇਆ ਰਾਮ ਰਹੀਮ !

RAM RAHIM : ਵੱਡੀ ਖਬਰ ਡੇਰਾ ਸੱਚਾ ਸੌਦਾ ਦੇ ਨਾਲ ਜੁੜੀ ਹੈ। ਜਿਸ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਇੱਕ ਵਾਰ ਫਿਰ ਤੋਂ ਫਰਲੋ ਮਿਲ ਗਈ ਹੈ। ਸੁਨਾਰੀਆ ਜੇਲ੍ਹ ਵਿੱਚ ਜਿਨਸੀ ਸ਼ੋਸ਼ਣ ਅਤੇ ਕਤਲ ਮਾਮਲੇ ਵਿੱਚ ਸਜ਼ਾ ਕੱਟ ਰਹੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਫੇਰ ਤੋਂ ਫਰਲੌ ਮਿਲ ਗਈ ਹੈ। ਜਾਣਕਾਰੀ ਮੁਤਾਬਕ ਖੁਦ ਹਨੀਪ੍ਰੀਤ ਰਾਮ ਰਹੀਮ ਨੂੰ ਜੇਲ੍ਹ ਲੈਣ ਲਈ ਪਹੁੰਚੀ ਸੀ। ਦੱਸ ਦੇਈਏ ਕਿ ਰਾਮ ਰਹੀਮ 21 ਦਿਨ੍ਹਾਂ ਦੀ ਫਰਲੋ ਤੇਂ ਜੇਲ੍ਹ ਤੋਂ ਬਾਹਰ ਆਇਆ ਹੈ ਅਤੇ ਸਖ਼ਤ ਸੁਰੱਖਿਆ ਦੇ ਵਿਚਾਲੇ ਉਹ ਤੜਕੇ ਸੁਨਾਰੀਆ ਜੇਲ੍ਹ ਤੋਂ ਸਿਰਸਾ ਡੇਰੇ ਲਈ ਰਵਾਨਾ ਹੋਇਆ। ਇਸ ਤੋਂ ਪਹਿਲਾਂ ਰਾਮ ਰਹੀਮ 28 ਜਨਵਰੀ ਨੂੰ ਇੱਕ ਮਹੀਨੇ ਦੀ ਪੈਰੋਲ ਤੇ ਬਾਹਰ ਆਇਆ ਸੀ। ਜ਼ਿਕਰਯੋਗ ਹੈ ਕਿ ਗੁਰਮੀਤ ਰਾਮ ਰਹੀਮ ਨੂੰ 2017 ਵਿੱਚ ਜੇਲ੍ਹ ਭੇਜਿਆ ਗਿਆ ਸੀ।
ਉਸ ਤੋਂ ਬਾਅਦ ਉਹ ਕਈ ਵਾਰ ਪੈਰੋਲ ਅਤੇ ਫਰਲੋ ’ਤੇ ਜੇਲ੍ਹ ਤੋਂ ਬਾਹਰ ਆ ਚੁੱਕਾ ਹੈ। ਪੈਰੋਲ ਦੇ ਦੌਰਾਨ ਉਸਨੇ ਵੱਖ-ਵੱਖ ਧਾਰਮਿਕ ਅਤੇ ਸਮਾਜਿਕ ਸਮਾਗਮਾਂ ਦਾ ਆਯੋਜਨ ਕੀਤਾ। ਜਿਨ੍ਹਾਂ ਵਿੱਚ ਉਸ ਦੇ ਸ਼ਰਧਾਲੂਆਂ ਦੀ ਵੱਡੀ ਸੰਖਿਆ ਨੇ ਹਿੱਸਾ ਲਿਆ।