Punjab
ਸੁਨਾਰੀਆ ਜੇਲ੍ਹ ਤੋਂ ਬਾਹਰ ਆਇਆ ਰਾਮ ਰਹੀਮ
ਡੇਰਾ ਸੱਚਾ ਸੌਦਾ ਦਾ ਮੁਖੀ ਰਾਮ ਰਹੀਮ ਇੱਕ ਵਾਰ ਫਿਰ ਪੈਰੋਲ ਉਤੇ ਜੇਲ੍ਹ ਵਿਚੋਂ ਬਾਹਰ ਆਇਆ ਹੈ। ਇਸ ਦੌਰਾਨ ਹਨੀਪ੍ਰੀਤ ਉਸ ਨੂੰ ਲੈਣ ਲਈ ਪਹੁੰਚੀ।ਮਿਲੀ ਜਾਣਕਾਰੀ ਮੁਤਾਬਕ ਰਾਮ ਰਹੀਮ ਸੋਮਵਾਰ ਨੂੰ ਸਵੇਰੇ 11:45 ਵਜੇ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਨਿਕਲਿਆ ਅਤੇ ਫਿਰ ਸਿਰਸਾ ਡੇਰੇ ਲਈ ਰਵਾਨਾ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਸਿਰਸਾ ਡੇਰੇ ਤੋਂ ਦੋ ਗੱਡੀਆਂ ਉਸ ਨੂੰ ਲੈਣ ਲਈ ਪਹੁੰਚੀਆਂ, ਅਤੇ ਫਿਰ ਕਾਫਲਾ ਪੁਲਿਸ ਸੁਰੱਖਿਆ ਨਾਲ ਰਵਾਨਾ ਹੋਇਆ। ਦੱਸਣਯੋਗ ਹੈ ਕਿ ਹਰਿਆਣਾ ਸਰਕਾਰ ਨੇ ਸ਼ਨੀਵਾਰ ਨੂੰ ਰਾਮ ਰਹੀਮ ਦੀ ਪੈਰੋਲ ਨੂੰ ਮਨਜ਼ੂਰੀ ਦੇ ਦਿੱਤੀ ਸੀ।
ਜ਼ਿਕਰਯੋਗ ਹੈ ਕਿ ਡੇਰੇ ਵਿੱਚ ਸਾਧਵੀਆਂ ਦੇ ਜਿਨਸੀ ਸ਼ੋਸ਼ਣ ਦੇ ਦੋਸ਼ ਵਿੱਚ 2017 ਵਿੱਚ ਜੇਲ੍ਹ ਵਿੱਚ ਬੰਦ ਰਾਮ ਰਹੀਮ ਨੂੰ ਹਰਿਆਣਾ ਦੀ ਭਾਜਪਾ ਸਰਕਾਰ ਨੇ ਪੰਜ ਸਾਲਾਂ ਵਿੱਚ 15ਵੀਂ ਵਾਰ ਪੈਰੋਲ ਅਤੇ ਫਰਲੋ ਦਿੱਤਾ ਹੈ। ਇਸ ਤੋਂ ਪਹਿਲਾਂ, ਅਗਸਤ 2025 ਵਿੱਚ ਗੁਰਮੀਤ ਰਾਮ ਰਹੀਮ ਨੂੰ 40 ਦਿਨਾਂ ਦੀ ਪੈਰੋਲ ‘ਤੇ ਰਿਹਾਅ ਕੀਤਾ ਗਿਆ ਸੀ, ਜਿਸ ਦੌਰਾਨ ਉਹ ਸਿਰਸਾ ਡੇਰੇ ਵਿੱਚ ਰਿਹਾ ਸੀ।
