India
ਰਾਮ ਰਹੀਮ ਨੂੰ ਮੁੜ ਮਿਲੀ ਪੈਰੋਲ
ਰਾਮ ਰਹੀਮ ਨੂੰ ਇੱਕ ਵਾਰ ਫਿਰ ਤੋਂ ਮੁੜ ਪੈਰੋਲ ਮਿਲ ਗਈ ਹੈ। ਦੱਸ ਦੇਈਏ ਕਿ ਇਹ ਪੈਰੋਲ 40 ਦਿਨਾਂ ਲਈ ਪੈਰੋਲ ਮਿਲੀ ਹੈ। ਰਾਮ ਰਹੀਮ 40 ਦਿਨਾਂ ਲਈ ਸੁਨਾਰੀਆ ਜੇਲ੍ਹ ਤੋਂ ਬਾਹਰ ਆਵੇਗਾ।
ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ 40 ਦਿਨਾਂ ਦੀ ਪੈਰੋਲ ਮਿਲ ਗਈ ਹੈ। ਰਾਮ ਰਹੀਮ ਦਾ ਜੇਲ੍ਹ ਤੋਂ ਰਿਹਾਅ ਹੋਣਾ ਕੋਈ ਹੈਰਾਨੀ ਵਾਲੀ ਗੱਲ ਨਹੀਂ ਹੈ। ਇਸ ਤੋਂ ਪਹਿਲਾਂ ਡੇਰਾ ਮੁਖੀ ਰਾਮ ਰਹੀਮ ਨੂੰ ਅਗਸਤ ਵਿੱਚ ਰੱਖੜੀ ਤੋਂ ਠੀਕ ਪਹਿਲਾਂ 40 ਦਿਨਾਂ ਦੀ ਪੈਰੋਲ ਮਿਲੀ ਸੀ।
ਅਗਸਤ 2017 ਵਿੱਚ, ਪੰਚਕੂਲਾ ਦੀ ਸੀਬੀਆਈ ਅਦਾਲਤ ਨੇ ਡੇਰਾ ਮੁਖੀ ਨੂੰ ਦੋ ਮਹਿਲਾ ਚੇਲਿਆਂ ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਸੀ ਅਤੇ ਉਸਨੂੰ 10 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਸੀ। ਉਸਨੂੰ 30,20,000 ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਸੀ।
