Punjab
ਬਰਗਾੜੀ ਬੇਅਦਬੀ ਦੇ ਮਾਮਲੇ ‘ਚ ਰਾਮ ਰਹੀਮ ਨੂੰ ਮਿਲੀ ਰਾਹਤ

11 ਮਾਰਚ 2024: ਬਰਗਾੜੀ ਬੇਅਦਬੀ ਮਾਮਲੇ ‘ਚ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਪੰਜਾਬ ਹਰਿਆਣਾ ਹਾਈਕੋਰਟ ਦੇ ਵਲੋਂ ਰਾਹਤ ਮਿਲੀ ਹੈ| ਹਾਈਕੋਰਟ ਨੇ ਟਰਾਇਲ ਕੋਰਟ ‘ਚ ਚੱਲ ਰਹੀ ਸੁਣਵਾਈ ਤੇ ਰੋਕ ਲਗਾ ਦਿੱਤੀ ਹੈ| ਬਰਗਾੜੀ ਬੇਅਦਬੀ ਦਾ ਕੇਸ ਫਰੀਦਕੋਟ ਦੀ ਅਦਾਲਤ ਦੇ ਵਿਚ ਚੱਲ ਰਿਹਾ ਹੈ| ਰਾਮ ਰਹੀਮ ਦੇ ਵਲੋਂ CBI ਨੂੰ ਮਾਮਲੇ ਦੀ ਜਾਂਚ ਕਰਨ ਦੀ ਮੰਗ ਕੀਤੀ ਗਈ ਹੈ| ਹਾਈਕੋਰਟ ਨੇ ਰਾਮ ਰਹੀਮ ਦੀ ਪਟੀਸ਼ਨ ਨੂੰ ਡਬਲ ਬੈਚ ਨੂੰ ਰੈਫ਼ਰ ਕਰ ਦਿੱਤਾ ਹੈ| ਇਸ ਤੋਂ ਪਹਿਲਾ ਇਹ ਸਿੰਗਲ ਬੈਚ ਦੇ ਕੋਲ ਸੀ|
Continue Reading