Connect with us

Punjab

ਰਾਮ ਰਹੀਮ ਦੀ ਪੈਰੋਲ ‘ਤੇ ਨਹੀਂ ਹੋ ਸਕੀ ਸੁਣਵਾਈ: ਹੁਣ ਹਾਈਕੋਰਟ ਨੇ 28 ਫਰਵਰੀ ਤੈਅ ਕੀਤੀ

Published

on

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਵੱਲੋਂ ਡੇਰਾ ਮੁਖੀ ਦੀ ਪੈਰੋਲ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਸ਼ੁੱਕਰਵਾਰ ਨੂੰ ਸੁਣਵਾਈ ਨਹੀਂ ਕਰ ਸਕਿਆ। ਹਾਈ ਕੋਰਟ ਨੇ ਮਾਮਲੇ ਦੀ ਅਗਲੀ ਸੁਣਵਾਈ ਲਈ 28 ਫਰਵਰੀ ਦੀ ਤਰੀਕ ਤੈਅ ਕੀਤੀ ਹੈ। ਮਾਮਲੇ ਵਿੱਚ ਡੇਰਾ ਮੁਖੀ ਅਤੇ ਹਰਿਆਣਾ ਸਰਕਾਰ ਸਮੇਤ ਹੋਰਨਾਂ ਨੂੰ ਜਵਾਬਦੇਹ ਧਿਰ ਬਣਾਇਆ ਗਿਆ ਹੈ, ਜਿਨ੍ਹਾਂ ਨੇ ਆਪਣਾ ਜਵਾਬ ਦਾਖ਼ਲ ਕਰਨਾ ਹੈ।

ਇਸ ਤੋਂ ਪਹਿਲਾਂ ਇਸ ਮਾਮਲੇ ਦੀ ਪਿਛਲੀ ਸੁਣਵਾਈ ਦੌਰਾਨ ਹਾਈਕੋਰਟ ਨੇ ਡੇਰਾ ਮੁਖੀ ਅਤੇ ਹਰਿਆਣਾ ਸਰਕਾਰ ਅਤੇ ਹੋਰ ਦੋਸ਼ੀਆਂ ਨੂੰ ਅੱਜ 17 ਫਰਵਰੀ ਲਈ ਨੋਟਿਸ ਜਾਰੀ ਕਰਕੇ ਜਵਾਬ ਤਲਬ ਕੀਤਾ ਸੀ। ਹਾਈ ਕੋਰਟ ਵੱਲੋਂ ਡੇਰਾ ਮੁਖੀ ਨੂੰ ਹੱਥ ਲਿਖਤ ਨੋਟਿਸ ਭੇਜਿਆ ਗਿਆ ਹੈ। ਸ਼੍ਰੋਮਣੀ ਕਮੇਟੀ ਵੱਲੋਂ ਦਾਇਰ ਪਟੀਸ਼ਨ ਵਿੱਚ ਹਰਿਆਣਾ ਦੇ ਮੁੱਖ ਸਕੱਤਰ, ਗ੍ਰਹਿ ਸਕੱਤਰ, ਰੋਹਤਕ ਕਮਿਸ਼ਨਰ, ਪੁਲੀਸ ਡਾਇਰੈਕਟਰ ਜਨਰਲ, ਪੰਜਾਬ ਦੇ ਗ੍ਰਹਿ ਸਕੱਤਰ ਪ੍ਰਮੁੱਖ ਸਕੱਤਰ, ਕੇਂਦਰੀ ਗ੍ਰਹਿ ਸਕੱਤਰ, ਸੁਨਾਰੀਆ ਜੇਲ੍ਹ ਦੇ ਸੁਪਰਡੈਂਟ, ਰੋਹਤਕ ਦੇ ਡੀਸੀ ਅਤੇ ਡੇਰਾ ਮੁਖੀ ਗੁਰਮੀਤ ਸਿੰਘ ਨੂੰ ਜਵਾਬਦੇਹ ਬਣਾਇਆ ਗਿਆ ਹੈ। ਪਟੀਸ਼ਨ ਵਿੱਚ ਰੋਹਤਕ ਡਿਵੀਜ਼ਨਲ ਕਮਿਸ਼ਨਰ ਵੱਲੋਂ ਪੈਰੋਲ ਦੇਣ ਵਿੱਚ ਕਾਨੂੰਨੀ ਨਿਯਮਾਂ ਦੀ ਉਲੰਘਣਾ ਦਾ ਦੋਸ਼ ਲਾਇਆ ਗਿਆ ਹੈ।