Punjab
ਵਿਧਾਨ ਸਭਾ ਸੈਸ਼ਨ ‘ਚ ਹੰਗਾਮਾ,ਰਾਣਾ ਗੁਰਜੀਤ ਦੇ ਬੇਟੇ ਨੂੰ ਕੱਢਿਆ ਸਦਨ ਤੋਂ ਬਾਹਰ

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਚੰਡੀਗੜ੍ਹ ਦੇ ਮੁੱਦੇ ‘ਤੇ ਅੱਜ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਹੈ। ਇਸ ਦੌਰਾਨ ਵਿਰੋਧੀ ਧਿਰ ਵੱਲੋਂ ਸਦਨ ‘ਚ ਕਾਫੀ ਹੰਗਾਮਾ ਹੋਇਆ, ਜਦਕਿ ਸੁਲਤਾਨਪੁਰ ਲੋਧੀ ਤੋਂ ਵਿਧਾਇਕ ਅਤੇ ਰਾਣਾ ਗੁਰਜੀਤ ਦੇ ਪੁੱਤਰ ਰਾਣਾ ਇੰਦਰ ਪ੍ਰਤਾਪ ਨੂੰ ਨਿਯਮਾਂ ਦੀ ਉਲੰਘਣਾ ਕਰਨ ‘ਤੇ ਸਦਨ ‘ਚੋਂ ਬਾਹਰ ਕੱਢ ਦਿੱਤਾ ਗਿਆ।
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮਾਰਸ਼ਲ ਨੂੰ ਹੁਕਮ ਦਿੱਤਾ ਕਿ ਇੰਦਰ ਪ੍ਰਤਾਪ ਸਿੰਘ ਨੂੰ ਸਦਨ ਤੋਂ ਬਾਹਰ ਕੱਢ ਦਿੱਤਾ ਜਾਵੇ।
ਦਰਅਸਲ ਚੰਡੀਗੜ੍ਹ ਪੰਜਾਬ ਨੂੰ ਦੇਣ ਦਾ ਪ੍ਰਸਤਾਵ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਧਾਨ ਸਭਾ ਵਿੱਚ ਪੇਸ਼ ਕੀਤਾ ਗਿਆ ਸੀ।
ਇਸ ਤੋਂ ਬਾਅਦ ਪ੍ਰਸਤਾਵ ‘ਤੇ ਚਰਚਾ ਹੋਈ। ਅਖੀਰ ਜਦੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਬੋਲਣਾ ਸ਼ੁਰੂ ਕੀਤਾ ਤਾਂ ਸੁਲਤਾਨਪੁਰ ਲੋਧੀ ਤੋਂ ਆਜ਼ਾਦ ਉਮੀਦਵਾਰ ਜਿੱਤੇ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਬੋਲਣਾ ਸ਼ੁਰੂ ਕਰ ਦਿੱਤਾ।
ਇਸ ਦੇ ਮੱਦੇਨਜ਼ਰ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ।