Connect with us

Sports

ਰਾਣਾ ਸੋਢੀ ਦੌਰਾਨ ਪੀਜੀਆਈ ਦੇ ਡਾਕਟਰਾਂ ਨਾਲ ਗੱਲ ਕਰਨ ਅਨੁਸਾਰ ਜਾਣਿਆ ਮਿਲਖਾ ਸਿੰਘ ਦਾ ਹਾਲ

Published

on

gurmeet and milkha singh

ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਕੌਮੀ ਮਾਣ ਅਤੇ ਓਲੰਪੀਅਨ ਮਿਲਖਾ ਸਿੰਘ ਦੀ ਸਿਹਤ ਬਾਰੇ ਖ਼ਬਰਸਾਰ ਲੈਣ ਲਈ ਪੀਜੀਆਈ ਦੇ ਡਾਕਟਰਾਂ ਨਾਲ ਗੱਲਬਾਤ ਕੀਤੀ। ਰਾਣਾ ਸੋਢੀ ਨੇ ਅੱਜ ਇਥੇ ਜਾਰੀ ਇੱਕ ਬਿਆਨ ਵਿੱਚ ਕਿਹਾ, “ਮੈਨੂੰ ਪੀਜੀਆਈ ਦੇ ਡਾਕਟਰਾਂ ਤੋਂ ਇਹ ਜਾਣ ਕੇ ਰਾਹਤ ਮਿਲੀ ਹੈ ਕਿ ਮਿਲਖਾ ਸਿੰਘ ਜੀ ਦੀ ਹਾਲਤ ਹੁਣ ਸਥਿਰ ਹੈ ਅਤੇ ਇਲਾਜ ਦਾ ਅਸਰ ਹੋ ਰਿਹਾ ਹੈ।” ਫਲਾਇੰਗ ਸਿੱਖ ਦੇ ਪਰਿਵਾਰ ਨੂੰ ਉਨ੍ਹਾਂ ਦੇ ਬਿਹਤਰ ਇਲਾਜ ਤੇ ਡਾਕਟਰੀ ਦੇਖਭਾਲ ਨੂੰ ਯਕੀਨੀ ਬਣਾਉਂਦਿਆਂ ਰਾਣਾ ਸੋਢੀ ਨੇ ਕਿਹਾ ਕਿ “ਮੈਂ ਉਨ੍ਹਾਂ ਦੀ ਜਲਦ ਤੋਂ ਜਲਦ ਅਤੇ ਮੁਕੰਮਲ ਸਿਹਤਯਾਬੀ ਲਈ ਕਾਮਨਾ ਤੇ ਅਰਦਾਸ ਕਰਦਾ ਹਾਂ।” 1960 ਦੇ ਰੋਮ ਓਲੰਪੀਅਨ ਅਤੇ ਸਾਬਕਾ ਰਾਸ਼ਟਰਮੰਡਲ ਖੇਡਾਂ ਦੇ ਚੈਂਪੀਅਨ ਨੂੰ 3 ਜੂਨ ਨੂੰ ਸਾਹ ਲੈਣ ਵਿੱਚ ਮੁਸ਼ਕਲ ਸਬੰਧੀ ਸ਼ਿਕਾਇਤ ਤੋਂ ਬਾਅਦ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ਼ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ ਵਿਖੇ ਦਾਖਲ ਕਰਵਾਇਆ ਗਿਆ ਸੀ।

Continue Reading
Click to comment

Leave a Reply

Your email address will not be published. Required fields are marked *