Ludhiana
ਲੁਧਿਆਣਾ ‘ਚ ਮੀਂਹ, ਮੌਸਮ ਹੋਇਆ ਖੁਸ਼ਨੁਮਾ

ਲੁਧਿਆਣਾ, 18 ਜੁਲਾਈ (ਸੰਜੀਵ ਸੂਦ): ਮੌਸਮ ਵਿਭਾਗ ਵੱਲੋਂ ਦਿੱਤੀ ਭਵਿੱਖਬਾਣੀ ਦੇ ਮੁਤਾਬਕ ਪੰਜਾਬ ਦੇ ਕਈ ਹਿੱਸਿਆਂ ਦੇ ਵਿੱਚ ਅੱਜ ਸਵੇਰ ਤੋਂ ਮੀਂਹ ਪੈ ਰਿਹਾ ਹੈ। ਇਹ ਲੁਧਿਆਣਾ ਚ ਵੀ ਅੱਜ ਕਈ ਥਾਵਾਂ ਤੇ ਤੇਜ਼ ਮੀਂਹ ਪਿਆ। ਜਿਸ ਨਾਲ ਨਾ ਸਿਰਫ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਸਗੋਂ ਕਿਸਾਨਾਂ ਲਈ ਵੀ ਇਹ ਮੀਂਹ ਲਾਹੇਵੰਦ ਦੱਸਿਆ ਜਾ ਰਿਹਾ ਹੈ ਵਿੱਚ ਉਮੀਦ ਨਾਲ ਬਾਰੇ ਚ ਵੀ ਗਿਰਾਵਟ ਦਰਜ ਕੀਤੀ ਜਾ ਰਹੀ ਹੈ..ਅਤੇ ਕਈ ਦਿਨਾਂ ਤੋਂ ਪੈ ਰਹੀ ਹੁੰਮਸ ਭਰੀ ਗਰਮੀ ਤੋਂ ਵੀ ਲੋਕਾਂ ਨੂੰ ਨਿਜ਼ਾਤ ਮਿਲੀ ਹੈ।
ਲੁਧਿਆਣਾ ਵਿੱਚ ਅੱਜ ਸਵੇਰੇ ਮੀਂਹ ਨੇ ਮੌਸਮ ਦਾ ਮਿਜਾਜ਼ ਬਦਲ ਦਿੱਤਾ। ਹਾਲਾਂਕਿ ਮੌਸਮ ਵਿਭਾਗ ਵੱਲੋਂ ਪਹਿਲਾਂ ਹੀ ਇਸ ਦੀ ਭਵਿੱਖਬਾਣੀ ਕੀਤੀ ਗਈ ਸੀ ਅਤੇ ਨਾਲ ਹੀ ਕਈ ਥਾਵਾਂ ਤੇ ਦਰਮਿਆਨੀ ਤੋਂ ਭਾਰੀ ਵਰਖਾ ਦੀ ਵੀ ਗੱਲ ਕਹੀ ਸੀ। ਪੰਜਾਬ ਦੇ ਵਿੱਚ ਝੋਨੇ ਦਾ ਸੀਜ਼ਨ ਚੱਲ ਰਿਹਾ ਹੈ ਅਤੇ ਝੋਨੇ ਦੀ ਫ਼ਸਲ ਬੀਜੀ ਜਾ ਚੁੱਕੀ ਹੈ ਜਿਸ ਵਿੱਚ ਪਾਣੀ ਖੜ੍ਹਾ ਕਰਨਾ ਬੇਹੱਦ ਜ਼ਰੂਰੀ ਹੈ ਅਤੇ ਇਸ ਮੀਂਹ ਨਾਲ ਕਿਸਾਨਾਂ ਦੀ ਪਾਣੀ ਦੀ ਪੂਰਤੀ ਹੋਵੇਗੀ..ਉਨ੍ਹਾਂ ਨੂੰ ਮੋਟਰਾਂ ਅਤੇ ਇੰਜਨ ਘੱਟ ਚਲਾਉਣੇ ਪੈਣਗੇ।