Connect with us

Punjab

ਬਲਾਤਕਾਰ ਕੇਸ: ਪੰਜਾਬ ਦੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਸੁਪਰੀਮ ਕੋਰਟ ਤੋਂ ਮਿਲੀ ਰਾਹਤ

Published

on

ਚੰਡੀਗੜ੍ਹ 6 ਜੁਲਾਈ 2023: ਪੰਜਾਬ ਦੇ ਸਾਬਕਾ ਵਿਧਾਇਕ ਅਤੇ ਲੋਕ ਇਨਸਾਫ਼ ਪਾਰਟੀ ਦੇ ਆਗੂ ਸਿਮਰਜੀਤ ਸਿੰਘ ਬੈਂਸ ਨੂੰ ਸੁਪਰੀਮ ਕੋਰਟ ਨੇ ਕਥਿਤ ਬਲਾਤਕਾਰ ਅਤੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਮਿਲੀ ਜ਼ਮਾਨਤ ਵਿੱਚ ਦਖ਼ਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਇਹ ਮਾਮਲਾ 2021 ਵਿੱਚ ਲੁਧਿਆਣਾ ਵਿੱਚ ਦਰਜ ਹੋਇਆ ਸੀ।

ਜਸਟਿਸ ਏ.ਐਸ. ਬੋਪੰਨਾ ਅਤੇ ਜਸਟਿਸ ਐਮ.ਐਮ. ਸੁੰਦਰੇਸ਼ ਨੇ 25 ਜਨਵਰੀ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਬੈਂਸ ਨੂੰ ਦਿੱਤੀ ਜ਼ਮਾਨਤ ਰੱਦ ਕਰਨ ਦੀ ਮੰਗ ਵਾਲੀ ਕਥਿਤ ਪੀੜਤ ਦੀ ਪਟੀਸ਼ਨ ਦਾ ਨਿਪਟਾਰਾ ਕੀਤਾ। ਬੈਂਚ ਨੇ ਕਿਹਾ, “ਹਾਈ ਕੋਰਟ ਨੇ ਵਿਚਾਰਨ ਵਾਲਾ ਫੈਸਲਾ ਲਿਆ ਹੈ ਅਤੇ ਆਪਣੇ ਵਿਵੇਕ ਦੀ ਵਰਤੋਂ ਕੀਤੀ ਹੈ। ਮੁਆਫ ਕਰਨਾ, ਅਸੀਂ ਹਾਈ ਕੋਰਟ ਦੇ ਫੈਸਲੇ ਵਿੱਚ ਦਖਲ ਨਹੀਂ ਦੇਵਾਂਗੇ।

ਕਥਿਤ ਪੀੜਤ ਦੀ ਤਰਫੋਂ ਸੁਪਰੀਮ ਕੋਰਟ ਵਿੱਚ ਪੇਸ਼ ਹੋਏ ਵਕੀਲ ਨੇ ਕਿਹਾ ਕਿ ਹਾਈ ਕੋਰਟ ਨੇ ਸੀਆਰਪੀਸੀ 166 ਦੇ ਤਹਿਤ ਦਰਜ ਕੀਤੇ ਬਿਆਨ ‘ਤੇ ਭਰੋਸਾ ਕੀਤਾ, ਪਰ ਅਸਲੀਅਤ ਇਹ ਹੈ ਕਿ ਅਜਿਹਾ ਕੋਈ ਬਿਆਨ ਦਰਜ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੁਲਜ਼ਮ ਪ੍ਰਭਾਵਸ਼ਾਲੀ ਵਿਅਕਤੀ ਹੈ ਅਤੇ ਜ਼ਮਾਨਤ ਦੇਣ ਨਾਲ ਕਥਿਤ ਪੀੜਤ ਦੀ ਆਜ਼ਾਦੀ ਪ੍ਰਭਾਵਿਤ ਹੋ ਰਹੀ ਹੈ।