National
ਅਸਾਮ ‘ਚ ਟਿਊਸ਼ਨ ਤੋਂ ਵਾਪਸ ਆ ਰਹੀ ਹਿੰਦੂ ਨਬਾਲਿਗਾ ਨਾਲ ਬਲਾਤਕਾਰ
ASSAM : ਰਾਤ 8 ਵਜੇ ਦੇ ਕਰੀਬ ਟਿਊਸ਼ਨ ਤੋਂ ਬਾਅਦ ਸਾਈਕਲ ‘ਤੇ ਘਰ ਪਰਤ ਰਹੀ ਨਾਬਾਲਗ ਲੜਕੀ ‘ਤੇ ਤਿੰਨ ਵਿਅਕਤੀਆਂ ਨੇ ਹਮਲਾ ਕਰ ਦਿੱਤਾ ਅਤੇ ਕਥਿਤ ਤੌਰ ‘ਤੇ ਬਲਾਤਕਾਰ ਕੀਤਾ।
ਕੋਲਕਾਤਾ ਤੋਂ ਬਾਅਦ ਹੁਣ ਅਸਾਮ ਦੇ ਨਾਗਾਂਵ ਜ਼ਿਲ੍ਹੇ ‘ਚ 14 ਸਾਲ ਦੀ ਹਿੰਦੂ ਲੜਕੀ ਨਾਲ ਦਰਿੰਦਗੀ ਕੀਤੀ ਗਈ ਹੈ। ਧੀਂਗ ਇਲਾਕੇ ‘ਚ ਟਿਊਸ਼ਨ ਤੋਂ ਘਰ ਪਰਤ ਰਹੀ ਨਾਬਾਲਿਗ ਨੂੰ ਰਸਤੇ ‘ਚ ਘੇਰ ਕੇ ਤਿੰਨ ਲੋਕਾਂ ਨੇ ਸਮੂਹਿਕ ਜਬਰ ਜਨਾਹ ਕੀਤਾ ਹੈ। ਇਸ ਘਟਨਾ ਤੋਂ ਭੜਕੇ ਇਲਾਕੇ ਦੇ ਲੋਕਾਂ ਨੇ ਸੜਕਾਂ ‘ਤੇ ਵਿਰੋਧ ਕੀਤਾ ਤੇ ਉਨ੍ਹਾਂ ਨੇ ਬੰਦ ਦਾ ਵੀ ਸੱਦਾ ਦਿੱਤਾ ਹੈ। ਪੁਲਿਸ ਇਸ ਦੌਰਾਨ ਇਸ ਮਾਮਲੇ ‘ਚ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਕੇ ਦੂਜੇ ਨੂੰ ਹਿਰਾਸਤ ‘ਚ ਲੈ ਕੇ ਪੁੱਛਗਿੱਛ ਕਰ ਰਹੀ ਹੈ।
ਅਸਮ ਦੇ ਮੁਖ ਮੰਤਰੀ ਹਿਮੰਤ ਸਰਮਾ ਨੇ ਹੈਲਾਕਾਂੜੀ ‘ਚ ਸ਼ੁੱਕਰਵਾਰ ਨੂੰ ਇਸ ਘਟਨਾ ‘ਤੇ ਰੋਸ ਪ੍ਰਗਟਾਉਂਦੇ ਹੋਏ ਕਿਹਾ ਕਿ ਜਬਰ ਜਨਾਹ ਕਰਨ ਵਾਲਿਆਂ ‘ਤੇ ਸਖਤ ਕਾਰਵਾਈ ਕੀਤੀ ਜਾਵੇਗੀ। ਉੱਥੇ ਹੀ, ਪੁਲਿਸ ਦਾ ਕਹਿਣਾ ਹੈ ਕਿ ਦਸਵੀਂ ਕਲਾਸ ਦੀ ਵਿਦਿਆਰਥਣ ਧੀਂਗ ਇਲਾਕੇ ‘ਚ ਜਦੋਂ ਰਾਤ ਅੱਠ ਵਜੇ ਆਪਣੀ ਸਾਈਕਲ ‘ਤੇ ਘਰ ਪਰਤ ਰਹੀ ਸੀ ਤਾਂ ਉੱਥੇ ਮੋਟਰਸਾਈਕਲ ਸਵਾਰ ਤਿੰਨ ਲੋਕਾਂ ਨੇ ਉਸਨੂੰ ਘੇਰ ਕੇ ਉਸ ‘ਤੇ ਹਮਲਾ ਕਰ ਦਿੱਤਾ ਤੇ ਉਸ ਨਾਲ ਸਮੂਹਿਕ ਜਬਰ ਜਨਾਹ ਕੀਤਾ।
ਮੁਲਜ਼ਮ ਦੀ ਮੌਤ
ਪੁਲਿਸ ਨੇ ਇਸ ਮਾਮਲੇ ਵਿੱਚ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਸੀ। ਜਿਸ ਦੌਰਾਨ ਮੁਲਜ਼ਮਾਂ ਨੂੰ ਕ੍ਰਾਈਮ ਸੀਨ ਰੀਕੰਕਸ਼ਨ ਲਈ ਸਵੇਰੇ 4 ਵਜੇ ਘਟਨਾ ਵਾਲੀ ਥਾਂ ‘ਤੇ ਲੈ ਗਈ ਸੀ। ਇਸ ਦੌਰਾਨ ਮੁਲਜ਼ਮ ਤਫਾਜ਼ੁਲ ਇਸਲਾਮ ਨੇ ਪੁਲਿਸ ਹਿਰਾਸਤ ਵਿੱਚੋਂ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਛੱਪੜ ਵਿੱਚ ਛਾਲ ਮਾਰ ਦਿੱਤੀ। ਬਾਅਦ ਵਿੱਚ ਪੁਲਿਸ ਨੇ ਮੁਲਜ਼ਮ ਦੀ ਲਾਸ਼ ਛੱਪੜ ਵਿੱਚੋਂ ਬਰਾਮਦ ਕੀਤੀ।