National
ਰਾਸ਼ਟਰੀ ਜਨਤਾ ਦਲ ਦੇ ਸੀਨੀਅਰ ਆਗੂ ‘ਤੇ ਸਾਬਕਾ ਕੇਂਦਰੀ ਮੰਤਰੀ ਸ਼ਰਦ ਯਾਦਵ ਦਾ 75 ਸਾਲ ਦੀ ਉਮਰ ਵਿਚ ਦਿਹਾਂਤ

ਸਾਬਕਾ ਕੇਂਦਰੀ ਮੰਤਰੀ ਤੇ ਰਾਸ਼ਟਰੀ ਜਨਤਾ ਦਲ ਦੇ ਸੀਨੀਅਰ ਆਗੂ ਸ਼ਰਦ ਯਾਦਵ ਦਾ 75 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ। ਗੁਰੂਗ੍ਰਾਮ ਦੇ ਫੋਰਟਿਸ ਹਸਪਤਾਲ ‘ਚ ਉਨ੍ਹਾਂ ਨੇ ਆਖਰੀ ਸਾਹ ਲਏ। ਸਾਹ ਲੈਣ ਵਿੱਚ ਤਕਲੀਫ਼ ਹੋਣ ਕਾਰਨ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਇਹ ਜਾਣਕਾਰੀ ਉਹਨਾਂ ਦੀ ਧੀ ਸੁਭਾਸ਼ਸਿਨੀ ਸ਼ਰਦ ਯਾਦਵ ਨੇ ਸਾਂਝੀ ਕੀਤੀ ਹੈ। ਉਹਨਾਂ ਦੇ ਦਿਹਾਂਤ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹੋਰਨਾਂ ਵੱਡੇ ਲੀਡਰਾਂ ਨੇ ਵੀ ਨੇ ਦੁੱਖ ਪ੍ਰਗਟ ਕੀਤਾ ਹੈ।ਤੁਹਾਨੂੰ ਦੱਸ ਦੇਈਏ ਯਾਦਵ ਨੇ ਆਪਣੀ ਲੋਕਤਾਂਤਰਿਕ ਜਨਤਾ ਦਲ ਪਾਰਟੀ ਸ਼ੁਰੂ ਕੀਤੀ ਸੀ ਜਿਸਨੂੰ ਮਾਰਚ 2020 ਵਿਚ ਲਾਲੂ ਯਾਦਵ ਦੇ ਰਾਸ਼ਟਰੀ ਜਨਤਾ ਦਲ ਵਿਚ ਰਲਾ ਦਿੱਤਾ ਸੀ।