Connect with us

Punjab

ਰਵਿੰਦਰਪਾਲ ਸ਼ਰਮਾ ਨੇ ਬਤੌਰ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਦਾ ਅਹੁਦਾ ਸੰਭਾਲਿਆ

Published

on

ਪਟਿਆਲਾ: ਜ਼ਿਲ੍ਹਾ ਸਿੱਖਿਆ ਦਫ਼ਤਰ ਵਿਖੇ ਅੱਜ  ਰਵਿੰਦਰਪਾਲ ਸ਼ਰਮਾ ਨੇ ਬਤੌਰ ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਪਟਿਆਲਾ ਦਾ ਅਹੁਦਾ ਸੰਭਾਲਿਆ ਲਿਆ ਹੈ।  
ਇਸ ਮੌਕੇ ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਉਸ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ ਤੇ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਸਟਾਫ਼ ਨੂੰ ਨਾਲ ਲੈ ਕੇ ਉਪਰਾਲੇ ਕੀਤੇ ਜਾਣਗੇ।

ਜ਼ਿਕਰਯੋਗ ਹੈ ਕਿ ਰਵਿੰਦਰਪਾਲ ਸ਼ਰਮਾ ਇਸ ਤੋਂ ਪਹਿਲਾਂ ਬਰਨਾਲਾ ਦੇ ਸੀਨੀਅਰ ਸੈਕੰਡਰੀ ਸਕੂਲ ਸੰਧੂ ਪੱਟੀ ਵਿਖੇ ਪ੍ਰਿੰਸੀਪਲ ਦੇ ਅਹੁਦੇ ਤੇ ਕੰਮ ਕਰ ਰਹੇ ਸਨ। ਇਸ ਮੌਕੇ ‘ਤੇ ਇੰਦਰਪ੍ਰੀਤ ਸਿੰਘ, ਇੰਚਾਰਜ ਜ਼ਿਲ੍ਹਾ ਗਾਈਡੈਂਸ ਐਂਡ ਕਾਊਂਸਲਿੰਗ ਨੇ ਬੁੱਕੇ ਦੇ ਕੇ ਉਨ੍ਹਾਂ ਦਾ ਸੁਆਗਤ ਕੀਤਾ।

ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸਟਾਫ਼ ਵਿਚੋਂ ਜਸਪਾਲ ਕੁਮਾਰ, ਦਲਜੀਤ ਸਿੰਘ, ਨਰਿੰਦਰ ਸਿੰਘ ਅਤੇ ਬਲਕਾਰ ਸਿੰਘ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ ਅਤੇ ਉਹਨਾਂ ਨੇ ਵੀ ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਜੀ ਆਇਆਂ ਆਖਿਆ।