Corona Virus
MP ਰਵਨੀਤ ਬਿੱਟੂ ਦੀ ਕਿਸਾਨਾਂ ਨੂੰ ਅਪੀਲ

ਚੰਡੀਗੜ੍ਹ, 17 ਅਪ੍ਰੈਲ : ਕਣਕ ਦੀ ਖਰੀਦ ਨੂੰ ਲੈ ਕੇ ਪ੍ਰਬੰਧ ਮੁਕੰਮਲ ਹੋਣ ਦੇ ਦਾਅਵੇ ਸਰਕਾਰ ਅਤੇ ਮੰਡੀ ਬੋਰਡ ਪ੍ਰਬੰਧਕਾਂ ਵੱਲੋਂ ਕੀਤੇ ਜਾ ਰਹੇ ਹਨ। ਇਸ ਸੰਬੰਧੀ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਬਿੱਟੂ ਨੇ ਫੇਸਬੁੱਕ ‘ਤੇ ਲਾਈਵ ਹੋ ਕੇ ਜਾਣਕਾਰੀ ਸਾਂਝੀ ਕੀਤੀ ਅਤੇ ਕਿਸਾਨਾਂ ਨੂੰ ਅਪੀਲ ਕੀਤੀ। ਬਿੱਟੂ ਨੇ ਕਿਹਾ ਕਿ ਮਹਾਂਮਾਰੀ ਦੇ ਬਾਵਜੂਦ ਵੀ ਸਰਕਾਰ ਪੂਰੇ ਉਪਰਾਲੇ ਕਰ ਰਹੀ ਹੈ ਤਾਂ ਕਿ ਕਿਸਾਨਾਂ ਦੀ ਫ਼ਸਲ ਖਰੀਦ ਨੂੰ ਪੂਰਾ ਯਕੀਨੀ ਬਣਾਇਆ ਜਾ ਸਕੇ। ਇਸ ਦੌਰਾਨ ਬਿੱਟੂ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਹਿਮਾਇਤ ‘ਚ ਵੀ ਨਜ਼ਰ ਆਏ। ਬਿੱਟੂ ਨੇ ਕਿਸਾਨਾਂ ਨੂੰ ਸਮਾਜਿਕ ਦੂਰੀ ਬਣਾਈ ਰੱਖਣ ਦੀ ਅਪੀਲ ਵੀ ਕੀਤੀ।ਏਸ਼ੀਆ ਦੀ ਸਭ ਤੋਂ ਵਵੱਡੀ ਅਨਾਜ ਮੰਡੀ ਖੰਨਾ ‘ਚ ਵੀ। ਪੁਰੀ ਭੀੜ ਲੱਗੀ ਹੋਈ ਹੈ ਅਤੇ ਸਮਾਜਿਕ ਦੂਰੀ ਬਣਦੀ ਦਿਖਾਈ ਨਹੀਂ ਦਿੱਤੀ।ਬਿੱਟੂ ਨੇ ਕਿਹਾ ਕਿ ਅਜਿਹਾ ਨਹੀਂ। ਸਾਧਾਨੀ ਵਰਤਣ ‘ਚ ਹੀ ਸਭ ਦਾ ਭਲਾ ਹੈ।