Punjab
ਮੁੱਖ ਮੰਤਰੀ ਦੇ ਆਦੇਸ਼ਾਂ ਤੋਂ ਬਾਅਦ ਗੁਰਦਾਸਪੁਰ ਵਿਚ ਸਿੱਖਿਆ ਵਿਭਾਗ ਦਫਤਰ ਦਾ ਕੀਤਾ ਗਿਆ ਰਿਐਲਿਟੀ ਚੈੱਕ ਕਈ ਕਰਮਚਾਰੀ ਪਾਏ ਗਏ ਗ਼ੈਰਹਾਜ਼ਰ

ਪੰਜਾਬ: ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਦੇਸ਼ ਜਾਰੀ ਕੀਤੇ ਹਨ ਕਿ ਉਹ ਸਮੇਂ ਸਿਰ ਆਪਣੇ ਦਫਤਰਾਂ ਵਿਚ ਪਹੁੰਚਣ ਤਾਂ ਜੋ ਆਮ ਲੋਕਾਂ ਦੀ ਖੱਜਲ ਖੁਆਰੀ ਨਾ ਹੋਵੇ ਪਰ ਗੁਰਦਾਸਪੁਰ ਦੇ ਵਿੱਚ ਜਦੋਂ ਸਿੱਖਿਆ ਵਿਭਾਗ ਦੇ ਦਫਤਰਾਂ ਦਾ ਰਿਐਲਟੀ ਚੈੱਕ ਕੀਤਾ ਗਿਆ ਤਾਂ ਪਾਇਆ ਗਿਆ ਕਿ 9:30 ਵਜੇ ਤੱਕ ਵੀ ਕਈ ਕਰਮਚਾਰੀ ਆਪਣੀਆਂ ਸੀਟਾਂ ਦੇ ਉੱਪਰ ਮੌਜੂਦ ਨਹੀਂ ਸਨ ਅਤੇ ਜ਼ਿਲ੍ਹਾ ਸਿੱਖਿਆ ਅਫਸਰ ਹਰਪਾਲ ਸਿੰਘ ਸੰਧਾਵਾਲੀਆ ਵੀ ਆਪਣੇ ਦਫ਼ਤਰ ਵਿੱਚ ਮੌਜੂਦ ਨਹੀਂ ਸਨ ਇਸ ਸੰਬੰਧੀ ਜਦੋਂ ਸੁਪਰਡੈਂਟ ਸੁਰਿੰਦਰ ਕੁਮਾਰ ਅਤੇ ਡਿਪਟੀ ਡੀਈਓ ਲਖਵਿੰਦਰ ਸਿੰਘ ਦੇ ਨਾਲ ਗੱਲਬਾਤ ਕੀਤੀ ਗਈ ਤਾਂ ਵੱਖੋ ਵੱਖਰੇ ਬਿਆਨ ਸਾਹਮਣੇ ਆਏ ਕਿਸੇ ਨੇ ਕਿਹਾ ਕਿ ਉਹ ਫੀਲਡ ਵਿਚ ਹਨ ਅਤੇ ਕਿਸੇ ਨੇ ਕਿਹਾ ਕਿ ਉਹ ਛੁੱਟੀ ਲੈਕੇ ਗਏ ਹੋਏ ਹਨ ਨਾਲ ਹੀ ਜਿਹੜੇ ਕਰਮਚਾਰੀ ਸਮੇਂ ਸਿਰ ਨਹੀਂ ਪਹੁੰਚੇ ਉਨ੍ਹਾਂ ਉੱਪਰ ਕਾਰਵਾਈ ਕਰਨ ਦਾ ਅਸ਼ਵਾਸਨ ਦਿੱਤਾ ਅਤੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਦੀ ਇਨ ਬਿਨ ਪਾਲਣਾ ਕੀਤੀ ਜਾਵੇਗੀ