Connect with us

Punjab

ਸੰਘਣੀ ਧੁੰਦ ਕਾਰਨ ਰੈੱਡ ਅਲਰਟ ਜਾਰੀ

Published

on

28 ਦਸੰਬਰ 2023: ਪੰਜਾਬ ਵਿੱਚ ਸੰਘਣੀ ਧੁੰਦ ਦਾ ਕਹਿਰ ਜਾਰੀ ਹੈ। ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨਾਂ ਤੱਕ ਪੰਜਾਬ ਵਿੱਚ ਸੰਘਣੀ ਧੁੰਦ ਦੀ ਚੇਤਾਵਨੀ ਦਿੱਤੀ ਹੈ। 11 ਜ਼ਿਲ੍ਹਿਆਂ ਅੰਮ੍ਰਿਤਸਰ, ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਮੋਗਾ, ਬਠਿੰਡਾ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ ਲਈ ਸੰਘਣੀ ਧੁੰਦ ਦਾ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ।

ਇਨ੍ਹਾਂ ਜ਼ਿਲ੍ਹਿਆਂ ਵਿੱਚ ਵਿਜ਼ੀਬਿਲਟੀ ਬਹੁਤ ਘੱਟ ਰਹੀ। ਵਿਭਾਗ ਨੇ ਲੋਕਾਂ ਨੂੰ ਡਰਾਈਵਿੰਗ ਕਰਦੇ ਸਮੇਂ ਖਾਸ ਧਿਆਨ ਰੱਖਣ ਦੀ ਸਲਾਹ ਦਿੱਤੀ ਹੈ। ਇਸ ਦੇ ਨਾਲ ਹੀ ਮੌਸਮ ਮਾਹਿਰਾਂ ਮੁਤਾਬਕ ਪੱਛਮੀ ਗੜਬੜੀ ਕਾਰਨ ਨਵੇਂ ਸਾਲ ਦਾ ਸਵਾਗਤ ਸੰਘਣੀ ਧੁੰਦ ਅਤੇ ਮੀਂਹ ਨਾਲ ਹੋ ਸਕਦਾ ਹੈ।

ਚਾਰ ਦਿਨਾਂ ਬਾਅਦ ਮੀਂਹ ਪੈ ਸਕਦਾ ਹੈ
ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਦੇ ਡਾਇਰੈਕਟਰ ਏ.ਕੇ.ਸਿੰਘ ਨੇ ਦੱਸਿਆ ਕਿ ਅਗਲੇ ਚਾਰ ਦਿਨਾਂ ਤੱਕ ਪੰਜਾਬ ਵਿੱਚ ਮੌਸਮ ਖੁਸ਼ਕ ਰਹੇਗਾ। ਇਸ ਤੋਂ ਬਾਅਦ ਪੱਛਮੀ ਗੜਬੜੀ ਕਾਰਨ ਸੂਬੇ ‘ਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਹ ਵੈਸਟਰਨ ਡਿਸਟਰਬੈਂਸ ਕਮਜ਼ੋਰ ਹੈ, ਇਸ ਲਈ ਅਸਰ ਜ਼ਿਆਦਾ ਨਹੀਂ ਹੋਵੇਗਾ।