Punjab
ਇਨ੍ਹਾਂ ਸ਼ਹਿਰਾਂ ‘ਚ ਗਰਮੀ ਨੂੰ ਲੈ ਕੇ ਹੋਇਆ ਰੈੱਡ ਅਲਰਟ ਜਾਰੀ
WEATHER UPDATE : ਪੰਜਾਬ ‘ਚ ਦਿਨੋਂ ਦਿਨ ਗਰਮੀ ਦਾ ਕਹਿਰ ਵਧਦਾ ਜਾ ਰਿਹਾ ਹੈ। ਇਸ ਦੌਰਾਨ ਪੰਜਾਬ ‘ਚ ਹੀਟ ਵੇਵ ਦਾ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ‘ਚ ਤਾਪਮਾਨ ਲਗਾਤਾਰ ਵੱਧ ਰਿਹਾ ਹੈ ਅਤੇ ਲੋਕਾਂ ਨੂੰ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੰਜਾਬ ਵਿੱਚ ਤਾਪਮਾਨ 46 ਡਿਗਰੀ ਨੂੰ ਪਾਰ ਕਰ ਗਿਆ ਹੈ। ਇਸ ਕਾਰਨ ਪੰਜਾਬ ਵਿੱਚ ਮੌਸਮ ਵਿਭਾਗ ਨੇ ਰੈੱਡ ਅਲਰਟ ਜਾਰੀ ਕਰ ਦਿੱਤਾ ਹੈ।
ਮੌਸਮ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਮੁਤਾਬਕ ਗਰਮੀ ਨੂੰ ਲੈ ਕੇ ਮੁਕਤਸਰ, ਬਠਿੰਡਾ, ਮਾਨਸਾ ਅਤੇ ਫਾਜ਼ਿਲਕਾ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ 19 ਜ਼ਿਲ੍ਹਿਆਂ ਵਿੱਚ ਕਮਾਂਡ ਅਲਰਟ ਜਾਰੀ ਕੀਤਾ ਗਿਆ ਹੈ 9 ਦਿਨਾਂ ‘ਚ ਸਭ ਤੋਂ ਜ਼ਿਆਦਾ ਗਰਮੀ ਹੋਵੇਗੀ। ਇਸ ਦੇ ਨਾਲ ਹੀ ਪੰਜਾਬ ਦੇ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਮੋਹਾਲੀ ਵਿੱਚ ਜ਼ਿਆਦਾਤਰ ਤਾਪਮਾਨ 44 ਡਿਗਰੀ ਰਹਿਣ ਦਾ ਅਨੁਮਾਨ ਹੈ |