Punjab
PCS ਅਧਿਕਾਰੀਆਂ ਦੀ ਹੜਤਾਲ ਦੇ ਸਬੰਧ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ ਸਖ਼ਤ ਹੁਕਮ ਕੀਤੇ ਜਾਰੀ

ਪੀ.ਸੀ.ਐਸ. ਅਧਿਕਾਰੀਆਂ ਦੀ ਹੜਤਾਲ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਖ਼ਤ ਨਜ਼ਰ ਆ ਰਹੇ ਹਨ। ਸੀ.ਐਮ ਮਾਨ ਨੇ ਅਧਿਕਾਰੀਆਂ ਨੂੰ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਜੇਕਰ ਪੀ.ਸੀ.ਐਸ.ਅਧਿਕਾਰੀਆਂ ਨੇ ਦੁਪਹਿਰ 2 ਵਜੇ ਤੱਕ ਹੜਤਾਲ ਖਤਮ ਨਾ ਕੀਤੀ ਤਾਂ ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੂੰ ਸਸਪੈਂਡ ਕਰ ਦਿੱਤਾ ਜਾਵੇਗਾ, ਇਸ ਲਈ ਸਾਰੇ ਅਧਿਕਾਰੀ ਦੁਪਹਿਰ 2 ਵਜੇ ਤੱਕ ਆਪਣੀ ਡਿਊਟੀ ਜੁਆਇਨ ਕਰ ਲੈਣ।
ਜੇਕਰ ਉਹ ਡਿਊਟੀ ਜੁਆਇਨ ਨਹੀਂ ਕਰਦੇ ਤਾਂ ਉਨ੍ਹਾਂ ਦਾ ਪਿਛਲਾ ਤਜ਼ਰਬਾ ਜ਼ੀਰੋ ਕਰ ਦਿੱਤਾ ਜਾਵੇਗਾ। ਜਦੋਂ ਵੀ ਉਹ ਡਿਊਟੀ ਜੁਆਇਨ ਕਰੇਗਾ ਤਾਂ ਉਸ ਨੂੰ ਫਿਰ ਨੌਕਰੀ ‘ਤੇ ਪਹਿਲਾ ਦਿਨ ਮੰਨਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਨੀਤੀ ਭ੍ਰਿਸ਼ਟਾਚਾਰ ਨੂੰ ਜ਼ੀਰੋ ਟਾਲਰੈਂਸ ਵਾਲੀ ਹੈ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੀ ਕੋਈ ਮੰਗ ਹੈ ਤਾਂ ਉਹ ਮੀਟਿੰਗ ਕਰਨ।