Connect with us

Governance

ਸੂਬੇ ਵਿਚ ਪਬਲਿਕ ਟਰਾਂਸਪੋਰਟ ‘ਤੇ ਲੱਗੀਆਂ ਪਾਬੰਦੀਆਂ ਵਿਚ ਦਿੱਤੀ ਢਿੱਲ

Published

on

ਬੁੱੱਧਵਾਰ ਤੋਂ ਐਸਟੀਯੂ ਦੀਆਂ ਬੱਸਾਂ ਨੂੰ 50 ਫੀਸਦੀ ਯਾਤਰੀਆਂ ਨਾਲ ਚੋਣਵੇਂ ਰੂਟਾਂ ‘ਤੇ ਚੱਲਣ ਦੀ ਹੋਵੇਗੀ ਖੁੱਲ

ਬੱਸਾਂ ਵਿੱਚ ਬੈਠਣ ਤੋਂ ਪਹਿਲਾਂ ਸਾਰੇ ਯਾਤਰੀਆਂ ਦੀ ਕੀਤੀ ਜਾਵੇਗੀ ਸਕ੍ਰੀਨਿੰਗ


ਚੰੰਡੀਗੜ, 18 ਮਈ:
ਪੰਜਾਬ ਸਰਕਾਰ ਨੇ ਰਾਜ ਵਿੱਚ ਪਬਲਿਕ ਟਰਾਂਸਪੋਰਟ ਉੱਤੇ ਲਗਾਈਆਂ ਪਾਬੰਦੀਆਂ ਵਿਚ ਢਿੱਲ ਦੇਣ ਦਾ ਫੈਸਲਾ ਕੀਤਾ ਹੈ। ਇਹ ਜਾਣਕਾਰੀ ਟਰਾਂਸਪੋਰਟ ਵਿਭਾਗ ਦੀ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਟਰਾਂਸਪੋਰਟ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਦਿੱਤੀ। ਉਨ੍ਹਾਂ ਕਿਹਾ ਇਸ ਕਦਮ ਦਾ ਉਦੇਸ਼ ਰਾਜ ਦੇ ਨਾਗਰਿਕ ਨੂੰ ਦਰਪੇਸ਼ ਮੁਸ਼ਕਿਲਾਂ ਨੂੰ ਦੂਰ ਕਰਨਾ ਹੈ ਤਾਂ ਜੋ ਉਹ ਨਿਰਵਿਘਨ ਆਪਣੀਆਂ ਡਿਊਟੀਆਂ ਨਿਭਾ ਸਕਣ।


ਰਜ਼ੀਆ ਸੁਲਤਾਨਾ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਕਿਹਾ ਕਿ ਜਨਤਕ ਆਵਾਜਾਈ ਨੂੰ ਚਾਲੂ ਕਰਨ ‘ਤੇ ਪਾਬੰਦੀਆਂ ਵਿਚ ਢਿੱਲ ਦੇਣ ਦਾ ਫੈਸਲਾ ਭਾਰਤ ਸਰਕਾਰ ਵੱਲੋਂ ਜਾਰੀ ਤਾਜ਼ਾ ਦਿਸ਼ਾ-ਨਿਰਦੇਸ਼ਾਂ ਦੇ ਅਨੁਸਾਰ ਲਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਇਹ ਫੈਸਲਾ ਲਿਆ ਗਿਆ ਹੈ ਕਿ ਰਾਜ ਟਰਾਂਸਪੋਰਟ ਅੰਡਰਟੇਕਿੰਗ ਬੱਸਾਂ ਨੂੰ ਬੁੱਧਵਾਰ ਤੋਂ ਵੱਡੇ ਸ਼ਹਿਰਾਂ ਅਤੇ ਜ਼ਿਲ੍ਹਾ ਹੈਡਕੁਆਟਰਾਂ ਦਰਮਿਆਨ ਪੁਆਇੰਟ ਤੋਂ ਪੁਆਇੰਟ ਤੱਕ ਚੋਣਵੇਂ ਰੂਟਾਂ ‘ਤੇ ਚੱਲਣ ਦੀ ਆਗਿਆ ਦਿੱਤੀ ਜਾਏਗੀ ਅਤੇ ਇਨ੍ਹਾਂ ਬੱਸਾਂ ਵਿਚ 50% ਯਾਤਰੀ ਸਫਰ ਕਰ ਸਕਣਗੇ । ਉਨ੍ਹਾਂ ਕਿਹਾ ਕਿ ਇਹ ਬੱਸਾਂ ਸਿਰਫ ਬੱਸ ਸਟੈਂਡਾਂ ਤੋਂ ਚੱਲਣਗੀਆਂ, ਜਿਥੇ ਬੱਸਾਂ ਵਿੱਚ ਚੜਨ ਤੋਂ ਪਹਿਲਾਂ ਸਾਰੇ ਯਾਤਰੀਆਂ ਦੀ ਜਾਂਚ ਕੀਤੀ ਜਾਏਗੀ। ਮੰਤਰੀ ਨੇ ਕਿਹਾ ਕਿ ਟਰਾਂਸਪੋਰਟ ਵਿਭਾਗ ਇਹ ਯਕੀਨੀ ਬਣਾਏਗਾ ਕਿ ਬੱਸਾਂ ਜਾਂ ਹੋਰ ਟ੍ਰਾਂਸਪੋਰਟ ਚਲਾਉਣ ਸਮੇਂ ਕੋਵਿਡ -19 ਸਬੰਧੀ ਸਿਹਤ ਅਤੇ ਸਫਾਈ ਸਾਵਧਾਨੀਆਂ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਜਾਏਗੀ ।

ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਪਬਲਿਕ ਟ੍ਰਾਂਸਪੋਰਟ ਵਿੱਚ ਸਫਰ ਦੌਰਾਨ ਸਾਰੇ ਯਾਤਰੀ ਵਲੋਂ ਸਮਾਜਿਕ ਦੂਰੀ ਕਾਇਮ ਰੱਖੀ ਜਾਵੇ,ਮਾਸਕ ਪਹਿਨ ਜਾਣ ਅਤੇ ਸਾਰੇ ਯਾਰਤੀਆਂ ਦੇ ਹੱਥ ਡਰਾਈਵਰਾਂ ਦੁਆਰਾ ਦਿੱਤੇ ਸੈਨੀਟਾਈਜ਼ਰ ਨਾਲ ਹੱਥ ਸਾਫ ਕੀਤੇ ਜਾਣ। ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਇਹ ਢਿੱਲ ਪੰਜਾਬ ਰਾਜ ਵਿੱਚ ਲਾਗੂ ਹੈ ਅਤੇ ਰਾਜ ਸਰਕਾਰ ਦੁਆਰਾ ਨੋਟੀਫਾਈ ਕੀਤੀਆਂ ਕੰਟੇਨਮੈਂਟ ਜ਼ੋਨਾਂ ਤੱਕ ਨਹੀਂ ਵਧਾਈ ਜਾਏਗੀ।

ਰਜ਼ੀਆ ਸੁਲਤਾਨਾ ਨੇ ਕਿਹਾ ਕਿ ਟੈਕਸੀ, 4 ਪਹੀਆ ਵਾਹਨ ਚਾਲਕਾਂ ਅਤੇ ਕੈਬ ਐਗਰੀਗੇਟਰਾਂ ਲਈ ਤੇ ਨਵੀਆਂ ਪਾਬੰਦੀਆਂ ਲਾਗੂ ਹਨ ਹੁਣ ਵਿਅਕਤੀਆਂ ਦੀ ਗਿਣਤੀ ਇਕ ਡਰਾਈਵਰ ਅਤੇ ਦੋ ਯਾਤਰੀਆਂ ਤੱਕ ਸੀਮਿਤ ਹੋਵੇਗੀ। ਇਸੇ ਤਰ੍ਹਾਂ ਰਿਕਸ਼ਾ ਅਤੇ ਆਟੋ ਰਿਕਸ਼ਾ ਰਜਿਸਟਰਡ ਹਨ ਅਤੇ ਨਿਯਮਿਤ ਤੌਰਤੇ ਟੈਕਸ ਅਦਾ ਕਰਦੇ ਹਨ, ਲਈ ਗਿਣਤੀ ਇਕ ਡਰਾਈਵਰ / ਚਾਲਕ ਅਤੇ 2 ਯਾਤਰੀਆਂ ਤੱਕ ਸੀਮਿਤ ਰਹੇਗੀ।ਇਸੇ ਤਰ੍ਹਾਂ ਦੋ ਪਹੀਆ ਵਾਹਨ ਅਤੇ ਸਾਈਕਲਾਂ ਲਈ ਇਹ ਗਿਣਤੀ ਇਕ ਰਾਈਡਰ ਜਾਂ ਪਤਨੀ ਅਤੇ ਪਤੀ ਜਾਂ ਇਕ ਨਾਬਾਲਿਗ ਬੱਚੇ ਦੇ ਨਾਲ ਰਾਈਡਰ ਤੱਕ ਸੀਮਿਤ ਹੋਵੇਗੀ।ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਇਸ ਸਬੰਧੀ ਵਿਸਥਾਰਤ ਦਿਸ਼ਾ ਨਿਰਦੇਸ਼ ਜਲਦੀ ਹੀ ਟਰਾਂਸਪੋਰਟ ਵਿਭਾਗ ਵੱਲੋਂ ਜਾਰੀ ਕੀਤੇ ਜਾਣਗੇ।
ਇਸ ਮੀਟਿੰਗ ਵਿੱਚ ਟਰਾਂਸਪੋਰਟ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਕੇ. ਸਿਵਾ ਪ੍ਰਸ਼ਾਦ, ਡਾ: ਅਮਰਪਾਲ ਸਿੰਘ, ਸ੍ਰੀ ਐਸ ਕੇ ਸਿੰਘ, ਆਈਜੀ (ਟ੍ਰੈਫਿਕ) ਅਤੇ ਡੀਐਸਟੀ ਐਮਡੀ ਪੀਆਰਟੀਸੀ ਸ਼ਾਮਲ ਹੋਏ।

Continue Reading
Click to comment

Leave a Reply

Your email address will not be published. Required fields are marked *