Punjab
ਬਿਜਲੀ ਖਪਤਕਾਰਾਂ ਲਈ ਰਾਹਤ ਭਰੀ ਖਬਰ, CM ਮਾਨ ਨੇ ਦਿੱਤਾ ਸੁਨਹਿਰੀ ਮੌਕਾ,ਜਾਣੋ ਵੇਰਵਾ

ਬਿਜਲੀ ਖਪਤਕਾਰਾਂ ਲਈ ਖੁਸ਼ਖਬਰੀ ਹੈ। ਦਰਅਸਲ ਮੁੱਖ ਮੰਤਰੀ ਭਗਵੰਤ ਮਾਨ ਨੇ ਬਿਜਲੀ ਦੇ ਬਿੱਲ ਨਾ ਭਰਨ ਕਾਰਨ ਡਿਫਾਲਟ ਹੋਏ ਖਪਤਕਾਰਾਂ ਨੂੰ ਸੁਨਹਿਰੀ ਮੌਕਾ ਦਿੱਤਾ ਹੈ।
ਸੋਸ਼ਲ ਮੀਡੀਆ ਟਵਿਟਰ ਰਾਹੀਂ ਸੀ.ਐਮ ਮਾਨ ਨੇ ਲਿਖਿਆ, ਅਸੀਂ ਬਿਜਲੀ ਦੇ ਬਿੱਲਾਂ ਦਾ ਭੁਗਤਾਨ ਨਾ ਕਰਨ ਕਾਰਨ ਡਿਫਾਲਟਰਾਂ ਲਈ OTS (ਵਨ ਟਾਈਮ ਸਕੀਮ) ਲਿਆਏ ਹਨ। ਉਸ ਦਾ ਕਹਿਣਾ ਹੈ ਕਿ ਜਿਨ੍ਹਾਂ ਦੇ ਕੁਨੈਕਸ਼ਨ ਆਰਥਿਕ ਮਜਬੂਰੀਆਂ ਕਾਰਨ ਕੱਟੇ ਗਏ ਸਨ ਜਾਂ ਮੁੜ ਕੁਨੈਕਸ਼ਨ ਨਹੀਂ ਦਿੱਤੇ ਜਾ ਰਹੇ ਸਨ, ਉਨ੍ਹਾਂ ਨੂੰ ਸੁਨਹਿਰੀ ਮੌਕਾ ਮਿਲੇਗਾ। ਇਸ ਸਕੀਮ ਤਹਿਤ ਬਿਜਲੀ ਦੇ ਬਕਾਏ 3 ਮਹੀਨਿਆਂ ਵਿੱਚ ਕਿਸ਼ਤਾਂ ਵਿੱਚ ਅਦਾ ਕੀਤੇ ਜਾ ਸਕਦੇ ਹਨ। ਉਪਰੋਕਤ ਸਕੀਮ ਹਰ ਵਰਗ ਦੇ ਖਪਤਕਾਰਾਂ ਲਈ, ਖਾਸ ਕਰਕੇ ਉਦਯੋਗਿਕ ਖਪਤਕਾਰਾਂ ਲਈ ਜਾਰੀ ਰਹੇਗੀ।