Governance
ਕੋਰੋਨਾ ਵਾਇਰਸ ਦੇ ਕਹਿਰ ਨੂੰ ਦੇਖਦੇ ਹੋਏ RBI ਦਾ ਵੱਡਾ ਫੈਸਲਾ
ਕੋਰੋਨਾ ਵਾਇਰਸ ਦੇ ਕਹਿਰ ਨੂੰ ਦੇਖਦੇ ਹੋਏ ਭਾਰਤੀ ਰਿਜ਼ਰਵ ਬੈਂਕ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। ਸਰਕਾਰ ਵੱਲੋਂ ਦੇਸ਼ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। RBI ਗਵਰਨਰ ਸ਼ਕਤੀਕਾਂਤ ਦਾਸ ਵਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ।
ਜਿਸ ਦੌਰਾਨ ਉਹਨਾਂ ਨੇ ਫੈਸਲਾ ਲੈਂਦਿਆਂ ਉਮੀਦ ਅਨੁਸਾਰ ਰੈਪੋ ਰੇਟ 75 ਬੇਸਿਸ ਪੁਆਇੰਟ ਘਟਾ ਦਿੱਤਾ ਹੈ। ਇਸ ਕਟੌਤੀ ਤੋਂ ਬਾਅਦ ਰੈਪੋ ਰੇਟ 5.15 ਤੋਂ ਘੱਟ ਕੇ 4.45 ਪ੍ਰਤੀਸ਼ਤ ਹੋ ਗਿਆ ਹੈ। ਰੇਪੋ ਰੇਟ ਵਿਚ ਇਹ ਕਮੀ ਆਰਬੀਆਈ ਇਤਿਹਾਸ ਵਿਚ ਸਭ ਤੋਂ ਵੱਡੀ ਹੈ।
ਦੱਸ ਦੇਈਏ ਕਿ ਪਿਛਲੀ ਦੋ ਮੁਦਰਾ ਸਮੀਖਿਆ ਬੈਠਕ ਵਿਚ ਆਰਬੀਆਈ ਨੇ ਰੈਪੋ ਰੇਟ ਦੇ ਸੰਬੰਧ ਵਿਚ ਕੋਈ ਫੈਸਲਾ ਨਹੀਂ ਲਿਆ ਸੀ। ਇਸਦੇ ਨਾਲ ਆਰਬੀਆਈ ਨੇ ਰਿਵਰਸ ਰੈਪੋ ਰੇਟ ਨੂੰ 90 ਬੇਸਿਸ ਪੁਆਇੰਟ ਤੋਂ ਘਟਾ ਕੇ 4 ਪ੍ਰਤੀਸ਼ਤ ਕਰ ਦਿੱਤਾ ਹੈ।
ਰੈਪੋ ਰੇਟ ਵਿੱਚ ਕਮੀ ਦਾ ਲਾਭ ਹੋਮ, ਕਾਰ ਜਾਂ ਹੋਰ ਕਈ ਤਰ੍ਹਾਂ ਦੇ ਲੋਨ ਸਹਿਤ ਕਈ ਤਰਾਂ ਦੇ EMI ਭਰਨ ਵਾਲੇ ਕਰੋੜਾਂ ਲੋਕਾਂ ਨੂੰ ਮਿਲਣ ਉਮੀਦ ਹੈ।ਕੈਸ਼ ਰਿਜ਼ਰਵ ਰੇਸ਼ੋ ‘ਚ 100 ਬੇਸਿਸ ਪੁਆਇੰਟ ਦੀ ਕਟੌਤੀ ਕਰਕੇ 3 ਫੀਸਦੀ ਕਰ ਦਿੱਤਾ ਗਿਆ ਹੈ।