Punjab
ਜ਼ਿਲ੍ਹੇ ਵਿੱਚ 2 ਕੋਰੋਨਾ ਪਾਜ਼ਿਟਿਵ ਔਰਤਾਂ ਦੇ 14 ਦਿਨ ਬਾਅਦ ਕੀਤੇ ਪਹਿਲੇ ਟੈਸਟ ਆਏ ਨੈਗੇਟਿਵ- ਸਿਵਲ ਸਰਜਨ

ਫ਼ਤਹਿਗੜ੍ਹ ਸਾਹਿਬ, 20 ਅਪ੍ਰੈਲ : ਸਿਵਲ ਸਰਜਨ ਡਾ. ਐਨ.ਕੇ. ਅਗਰਵਾਲ ਨੇ ਦੱਸਿਆ ਕਿ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਔਰੰਗਾਬਾਦ ਤੋਂ ਆਈਆਂ ਦੋ ਔਰਤਾਂ, ਜਿਨ੍ਹਾਂ ਦਾ ਕੋਰੋਨਾ ਵਾਇਰਸ ਦਾ ਟੈਸਟ ਪਾਜ਼ਿਟਿਵ ਆਇਆ ਸੀ ਤੇ ਦੋਵੇਂ ਬਨੂੜ ਦੇ ਗਿਆਨ ਸਾਗਰ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ, ਦਾ 14 ਦਿਨਾਂ ਬਾਅਦ ਲਿਆ ਗਿਆ ਪਹਿਲਾ ਟੈਸਟ ਨੈਗੇਟਿਵ ਆਇਆ ਹੈ।
ਡਾ. ਅਗਰਵਾਲ ਨੇ ਦੱਸਿਆ ਕਿ ਇਨ੍ਹਾਂ ਦੋਵੇਂ ਔਰਤਾਂ ਦੇ ਦੁਬਾਰਾ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਹਨ, ਜਿਨ੍ਹਾਂ ਦੀ ਰਿਪੋਰਟ ਆਉਣੀ ਬਾਕੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਔਰਤਾਂ ਤੋਂ ਇਲਾਵਾ ਜ਼ਿਲ੍ਹੇ ਵਿੱਚ ਕੋਰੋਨਾ ਦਾ ਕੋਈ ਵੀ ਨਵਾਂ ਕੇਸ ਸਾਹਮਣੇ ਨਹੀਂ ਆਇਆ। ਉਨ੍ਹਾਂ ਨੇ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਵਾਇਰਸ ਤੋਂ ਬਚਾਅ ਲਈ ਪੰਜਾਬ ਸਰਕਾਰ ਵੱਲੋਂ ਸਮੇਂ-ਸਮੇਂ ‘ਤੇ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ ਅਤੇ ਕੋਰੋਨਾ ਵਿਰੁੱਧ ਜੰਗ ਲੜ ਰਹੇ ਕਰਮਚਾਰੀਆਂ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ।