Connect with us

Punjab

ਦਿੱਲੀ-ਕਟੜਾ ਐਕਸਪ੍ਰੈਸਵੇਅ ਤੋਂ ਪਾਤੜਾਂ ਵਿੱਚ ਰਸਤਾ ਦੇਣ ਲਈ ਬੇਨਤੀ ਕੀਤੀ

Published

on

ਪਟਿਆਲਾ: ਪਟਿਆਲਾ ਤੋਂ ਸੰਸਦ ਮੈਂਬਰ ਅਤੇ ਸਾਬਕਾ ਵਿਦੇਸ਼ ਰਾਜ ਮੰਤਰੀ ਪ੍ਰਨੀਤ ਕੌਰ ਨੇ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੂੰ ਪੱਤਰ ਲਿਖ ਕੇ ਬੇਨਤੀ ਕੀਤੀ ਕਿ ਪਿੰਡ ਦਫਤੜੀਵਾਲਾ, ਘੱਗਾ, ਸਬ ਡਵੀਜ਼ਨ ਪਾਤੜਾਂ, ਜ਼ਿਲ੍ਹਾ ਪਟਿਆਲਾ ਨੂੰ ਦਿੱਲੀ-ਕਟੜਾ ਐਕਸਪ੍ਰੈਸਵੇਅ ਵਿੱਚੋਂ ਰਸਤਾ ਮੁਹੱਈਆ ਕਰਵਾਈ ਜਾਵੇ।

ਮੰਤਰੀ ਨੂੰ ਲਿਖੇ ਪੱਤਰ ਵਿੱਚ ਪ੍ਰਨੀਤ ਕੌਰ ਨੇ ਕਿਹਾ ਕਿ “ਪਾਤੜਾਂ ਵਾਸੀਆਂ ਨੇ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਹੈ ਕਿ ਪਾਤੜਾਂ ਘੱਗਾ ਰਾਜ ਮਾਰਗ ਨੂੰ ਪਾਰ ਕਰਦੇ ਹੋਏ ਦਿੱਲੀ-ਕਟੜਾ ਐਕਸਪ੍ਰੈਸ ਹਾਈਵੇਅ ਬਣਾਇਆ ਜਾ ਰਿਹਾ ਹੈ ਅਤੇ ਜ਼ਿਲ੍ਹਾ ਪਟਿਆਲਾ ਵਿੱਚ ਕੋਈ ਵੀ ਰਸਤਾ ਮੁਹੱਈਆ ਨਹੀਂ ਕਰਵਾਇਆ ਗਿਆ ਹੈ। ਜਿਸ ਲਈ ਉਹ ਇਸ ਐਕਸਪ੍ਰੈਸ ਹਾਈਵੇਅ ਦੀ ਵਰਤੋਂ ਨਹੀਂ ਕਰ ਸਕਣਗੇ।”

ਉਨ੍ਹਾਂ ਨੇ ਅੱਗੇ ਲਿਖਿਆ ਕਿ, “ਜ਼ਿਲ੍ਹਾ ਸੰਗਰੂਰ ਜੋ ਕਿ ਪਾਤੜਾਂ ਤੋਂ ਲਗਭਗ 40 ਕਿਲੋਮੀਟਰ ਦੀ ਦੂਰੀ ‘ਤੇ ਹੈ, ਵਿੱਚ ਇੱਕੋ ਇੱਕ ਪਹੁੰਚ ਪ੍ਰਦਾਨ ਕੀਤੀ ਗਈ ਹੈ, ਇਸ ਲਈ ਬੇਨਤੀ ਕੀਤੀ ਜਾਂਦੀ ਹੈ ਕਿ ਇਸ ਐਕਸਪ੍ਰੈਸ ਹਾਈਵੇ ‘ਤੇ ਪਿੰਡ ਦਫਤੜੀਵਾਲਾ, ਘੱਗਾ, ਸਬ ਡਵੀਜ਼ਨ ਪਾਤੜਾਂ, ਜ਼ਿਲ੍ਹਾ ਪਟਿਆਲਾ, ਪੰਜਾਬ ਦੇ ਨੇੜੇ ਰਸਤਾ ਮੁੱਹਈਆ ਕੀਤਾ ਜਾਵੇ।”

ਪਟਿਆਲਾ ਦੇ ਸੰਸਦ ਮੈਂਬਰ ਨੇ ਅੱਗੇ ਨਿਤਿਨ ਗਡਕਰੀ ਨੂੰ ਇਸ ਬੇਨਤੀ ‘ਤੇ ਹਮਦਰਦੀ ਨਾਲ ਵਿਚਾਰ ਕਰਨ ਦੀ ਅਪੀਲ ਕੀਤੀ, ਜਿਸ ਨਾਲ ਉਨ੍ਹਾਂ ਕਿਹਾ ਕਿ ਇਸ ਨਾਲ ਨਾ ਸਿਰਫ਼ ਪਾਤੜਾਂ ਦੇ ਲੋਕਾਂ ਨੂੰ ਬਲਕਿ ਪੂਰੇ ਪਟਿਆਲਾ ਜ਼ਿਲ੍ਹੇ ਦੇ ਲੋਕਾਂ ਨੂੰ ਵੀ ਫਾਇਦਾ ਹੋਵੇਗਾ।