Punjab
ਪੈਨਸ਼ਨ ਰੀਵਾਈਜ਼ ਕਰਨ ਅਤੇ ਬਕਾਏ ਦੀ ਰਕਮ ਲੈਣ ਲਈ ਸੇਵਾਮੁਕਤ ਕਰਮਚਾਰੀਆਂ ਨੇ ਡੀ ਸੀ ਦਫਤਰ ਅੱਗੇ ਕੀਤਾ ਰੋਸ ਪ੍ਰਦਰਸ਼ਨ

ਵੱਖ ਵੱਖ ਵਿਭਾਗਾਂ ਵਿਚੋਂ ਸੇਵਾਮੁਕਤ ਹੋਏ ਕਰਮਚਾਰੀਆਂ ਨੇ ਅੱਜ ਡੀਸੀ ਗੁਰਦਾਸਪੁਰ ਦਫਤਰ ਅੱਗੇ ਰੋਸ ਪ੍ਰਦਰਸ਼ਨ ਕਰ ਮੰਗ ਕੀਤੀ ਹੈ ਕਿ ਉਨ੍ਹਾਂ ਦੀ ਪੈਨਸ਼ਨ ਰੀਵਾਈਜ਼ ਕਰਕੇ ਅਤੇ ਬਣਦੇ ਬਕਾਏ ਦੀ ਰਕਮ ਪੈਨਸ਼ਨ ਵਿੱਚ ਜੋੜ ਕਿ ਇਸ ਮਹੀਨੇ ਭੇਜੀ ਜਾਵੇ ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਅਜਿਹਾ ਨਾ ਹੋਇਆ ਤਾਂ ਆਉਣ ਵਾਲੇ ਸਮੇਂ ਵਿੱਚ ਉਹ ਵੱਡਾ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੇ
ਡੀਸੀ ਦਫ਼ਤਰ ਗੁਰਦਾਸਪੁਰ ਅੱਗੇ ਰੋਸ ਪ੍ਰਦਰਸ਼ਨ ਕਰ ਰਹੇ ਸੇਵਾਮੁਕਤ ਕਰਮਚਾਰੀਆਂ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਪਿਛਲੇ ਲੰਮੇ ਸਮੇਂ ਤੋਂ ਉਨ੍ਹਾਂ ਨੂੰ ਜੋ ਪੈਨਸ਼ਨ ਦਿੱਤੀ ਜਾ ਰਹੀ ਹੈ ਉਸ ਵਿੱਚ ਬਕਾਇਆ ਦੀ ਰਕਮ ਨਹੀਂ ਜੋਡ਼ੀ ਗਈ ਜਿਸ ਕਰਕੇ ਅੱਜ ਉਨ੍ਹਾਂ ਨੇ ਡੀਸੀ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕਰ ਡੀਸੀ ਗੁਰਦਾਸਪੁਰ ਨੂੰ ਮੰਗ ਪੱਤਰ ਦਿੱਤਾ ਹੈ ਕਿ ਉਨ੍ਹਾਂ ਦੀ ਪੈਨਸ਼ਨ ਰੀਵਾਈਜ਼ ਕਰਕੇ ਅਤੇ ਬਣਦੇ ਬਕਾਏ ਦੀ ਰਕਮ ਪੈਨਸ਼ਨ ਵਿੱਚ ਜੋੜ ਕੇ ਇਸ ਮਹੀਨੇ ਦਿੱਤੀ ਜਾਵੇ ਉਨ੍ਹਾਂ ਕਿਹਾ ਕਿ ਜੇਕਰ ਅਜਿਹਾ ਨਾ ਹੋਇਆ ਤਾਂ ਉਹ ਡੀ ਸੀ ਦਫਤਰ ਅੱਗੇ ਪੱਕਾ ਧਰਨਾ ਲਗਾਉਣ ਦੇ ਲਈ ਮਜਬੂਰ ਹੋਣਗੇ ਅਤੇ ਰੋਸ ਮੁਜ਼ਾਹਰਾ ਵੀ ਕੀਤਾ ਜਾਵੇਗਾ ਜਿਸਦੀ ਜ਼ਿੰਮੇਵਾਰੀ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਵੇਗੀ