Connect with us

National

ਰਿਆਸੀ ਬੱਸ ਅੱਤਵਾਦੀ ਹਮਲਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਮੁਆਵਜ਼ਾ ਦੇਣ ਦਾ ਕੀਤਾ ਐਲਾਨ

Published

on

ਜੰਮੂ ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਰਿਆਸੀ ‘ਚ ਬੱਸ ‘ਤੇ ਹੋਏ ਅੱਤਵਾਦੀ ਹਮਲੇ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਵੱਲੋਂ ਇਸ ਹਮਲੇ ‘ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਮੁਆਵਜ਼ਾ ਰਾਸ਼ੀ ਦੇਣ ਦੀ ਗੱਲ ਆਖੀ ਹੈ। ਇਕ ਅਧਿਕਾਰਤ ਬੁਲਾਰੇ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਬੁਲਾਰੇ ਨੇ ਦੱਸਿਆ ਕਿ ਸਿਨਹਾ ਨੇ ਜ਼ਖ਼ਮੀਆਂ ਨੂੰ ਵੀ 50-50 ਹਜ਼ਾਰ ਰੁਪਏ ਦੀ ਮੁਆਵਜ਼ਾ ਰਾਸ਼ੀ ਦੇਣ ਦਾ ਐਲਾਨ ਕੀਤਾ। ਜੰਮੂ ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ‘ਚ ਐਤਵਾਰ ਨੂੰ ਅੱਤਵਾਦੀਆਂ ਨੇ ਤੀਰਥਯਾਤਰੀਆਂ ਦੀ ਇਕ ਬੱਸ ‘ਤੇ ਗੋਲੀਬਾਰੀ ਕੀਤੀ, ਜਿਸ ਨਾਲ 10 ਲੋਕਾਂ ਦੀ ਮੌਤ ਹੋ ਗਈ ਅਤੇ 40 ਹੋਰ ਜ਼ਖ਼ਮੀ ਹੋ ਗਏ।

ਦੱਸਣਯੋਗ ਹੈ ਕਿ ਬੱਸ ਸ਼ਿਵ ਖੋੜੀ ਮੰਰ ਤੋਂ ਕੱਟੜਾ ਸਥਿਤ ਮਾਤਾ ਵੈਸ਼ਣੋ ਦੇਵੀ ਮੰਦਰ ਜਾ ਰਹੀ ਸੀ ਅਤੇ ਇਸੇ ਦੌਰਾਨ ਪੋਨੀ ਇਲਾਕੇ ਦੇ ਤੇਰਯਾਥ ਪਿੰਡ ਕੋਲ ਹਮਲਾ ਕੀਤਾ ਗਿਆ ਅਤੇ 53 ਸੀਟ ਵਾਲੀ ਬੱਸ ਗੋਲੀਬਾਰੀ ਤੋਂ ਬਾਅਦ ਡੂੰਘੀ ਖੱਡ ‘ਚ ਡਿੱਗ ਗਈ। ਬੁਲਾਰੇ ਨੇ ਦੱਸਿਆ ਕਿ ਪ੍ਰਭਾਵਿਤ ਲੋਕਾਂ ਨੂੰ ਸਾਰੀ ਜ਼ਰੂਰੀ ਮਦਦ ਪ੍ਰਦਾਨ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਕ ਕੰਟਰੋਲ ਰੂਮ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਅੱਤਵਾਦੀ ਹਮਲੇ ਲਈ ਜ਼ਿੰਮੇਵਾਰੀ ਅਪਰਾਧੀਆਂ ਨੂੰ ਫੜਨ ਲਈ ਕੋਸ਼ਿਸ਼ ਜਾਰੀ ਹੈ।

ਸੁਰੱਖਿਆ ਬਲਾਂ ਵੱਲੋਂ ਇਲਾਕੇ ‘ਚ ਤਲਾਸ਼ੀ ਮੁਹਿੰਮ ਚਲਾਈ ਗਈ ਹੈ। ਜੰਮੂ-ਕਸ਼ਮੀਰ ਐੱਫ.ਐੱਸ.ਐੱਲ ਦੀ ਟੀਮ ਨੇ ਉੱਥੇ ਪਹੁੰਚ ਕੇ ਜਾਂਚ ਕੀਤੀ। ਡਰੋਨ ਦੀ ਮਦਦ ਨਾਲ ਚਾਰੇ ਪਾਸੇ ਨਜ਼ਰ ਰੱਖੀ ਜਾ ਰਹੀ ਹੈ।

(ਸਟੋਰੀ- ਇਕਬਾਲ ਕੌਰ, ਵਰਲਡ ਪੰਜਾਬੀ)

Continue Reading