Amritsar
SAD NEWS: ਅੰਮ੍ਰਿਤਸਰ ‘ਚ ਵਾਪਰਿਆ ਸੜਕ ਹਾਦਸਾ, ਇਕ ਦੀ ਮੌ+ਤ…

ਅੰਮ੍ਰਿਤਸਰ 18ਸਤੰਬਰ 2023: ਪੰਜਾਬ ਦੇ ਅੰਮ੍ਰਿਤਸਰ ਵਿੱਚ ਐਤਵਾਰ ਦੇਰ ਰਾਤ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਇੱਕ ਪ੍ਰਵਾਸੀ ਨੂੰ ਅਣਪਛਾਤੀ ਕਾਰ ਨੇ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਪ੍ਰਵਾਸੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪਰਵਾਸੀ ਦੀ ਸ਼ਨਾਖਤ ਲਈ ਯਤਨ ਸ਼ੁਰੂ ਕਰ ਦਿੱਤੇ ਹਨ। ਅਣਪਛਾਤੇ ਕਾਰ ਚਾਲਕ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਹਾਦਸਾ ਅੰਮ੍ਰਿਤਸਰ ਦੇ ਪੁਤਲੀਘਰ ਇਲਾਕੇ ਵਿੱਚ ਵਾਪਰਿਆ। ਚਸ਼ਮਦੀਦ ਜਗਜੀਤ ਨੇ ਦੱਸਿਆ ਕਿ ਇੱਕ ਚਿੱਟੇ ਰੰਗ ਦੀ ਬਰੇਜ਼ਾ ਕਾਰ ਰੇਲਵੇ ਸਟੇਸ਼ਨ ਤੋਂ ਪੁਤਲੀਘਰ ਵੱਲ ਆਈ ਸੀ। ਬੱਸ ਰੈਪਿਡ ਟਰਾਂਸਪੋਰਟ ਸਿਸਟਮ (ਬੀ.ਆਰ.ਟੀ.ਐੱਸ.) ਟਰੈਕ ਤੋਂ ਕਾਰ ਬਹੁਤ ਤੇਜ਼ੀ ਨਾਲ ਆਈ। ਇਸ ਦੌਰਾਨ ਪ੍ਰਵਾਸੀ ਵਿਅਕਤੀ ਟਰੈਕ ਦੇ ਅੰਦਰੋਂ ਸੜਕ ਪਾਰ ਕਰ ਰਿਹਾ ਸੀ। ਇਸ ਦੌਰਾਨ ਡਰਾਈਵਰ ਆਪਣੇ ਆਪ ‘ਤੇ ਕਾਬੂ ਨਾ ਰੱਖ ਸਕਿਆ ਅਤੇ ਕਾਰ ਨੇ ਪ੍ਰਵਾਸੀ ਨੂੰ ਟੱਕਰ ਮਾਰ ਦਿੱਤੀ।