Punjab
ਰੋਡਵੇਜ਼ ਦੇ ਠੇਕਾ ਮੁਲਾਜ਼ਮ 14 ਅਗਸਤ ਤੋਂ 16 ਅਗਸਤ ਤੱਕ ਤਿੰਨ ਦਿਨ ਰਹਿਣਗੇ ਹੜਤਾਲ ‘ਤੇ….

9AUGUST 2023: ਪੰਜਾਬ ‘ਚ ਇਕ ਵਾਰ ਫਿਰ ਤੋਂ 3 ਦੀਨਾ ਦੇ ਲਈ ਚੱਕਾ ਕੀਤਾ ਜਾ ਰਿਹਾ ਹੈ। ਜਿਸ ਕਾਰਨ ਬੱਸਾਂ ਦਾ ਸਫਰ ਕਰਨ ਵਾਲਿਆਂ ਨੂੰ ਭਾਰੀ ਮੁਸੀਬਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਓਥੇ ਹੀ ਜੇ ਮੀਡੀਆ ਰਿਪੋਰਟਾਂ ਦੀ ਸੁਣੀਏ ਤਾਂ ਰੋਡਵੇਜ਼ ਦੇ ਠੇਕਾ ਮੁਲਾਜ਼ਮ 14 ਅਗਸਤ ਤੋਂ 16 ਅਗਸਤ ਤੱਕ ਤਿੰਨ ਦਿਨ ਹੜਤਾਲ ‘ਤੇ ਰਹਿਣਗੇ|
ਦੱਸ ਦਈਏ ਕਿ ਪਿੱਛਲੇ ਕੁਝ ਸਮੇ ਤੋਂ ਰੋਡਵੇਜ਼-ਪਨਬਸ ਕਰਮਚਾਰੀ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ 3 ਦਿਨਾਂ ਲਈ ਬੱਸਾਂ ਬੰਦ ਕਰਨ ਦਾ ਫੈਸਲਾ ਕੀਤਾ ਹੈ। ਇੰਨਾ ਹੀ ਨਹੀਂ ਸਾਰੇ ਮੁਲਾਜ਼ਮ ਨੇ ਇਕੱਠੇ ਹੋ ਕੇ ਸੁਤੰਤਰਤਾ ਦਿਵਸ ਮੌਕੇ ਪਟਿਆਲਾ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਰੋਧ ਕਰਦੇ ਹੋਏ ਉਨ੍ਹਾਂ ਦਾ ਘਿਰਾਓ ਕਰਨ ਦਾ ਫੈਸਲਾ ਵੀ ਕੀਤਾ ਹੈ।
ਓਥੇ ਹੀ ਦੱਸ ਦੇਈਏ ਕਿ ਇਸ ਨਾਲ ਆਮ ਜਨਤਾ ਨੂੰ ਬਹੁਤ ਹੀ ਦਿੱਕਤ ਦਾ ਸਾਹਮਣਾ ਕਰਨਾ ਪੈਦਾ ਹੈ, ਟਰਾਂਸਪੋਰਟ ਦੇ ਕੱਚੇ ਮੁਲਾਜਮਾਂ ਵੱਲੋਂ ਪਨਬਸ ਪੰਜਾਬ ਰੋਡਵੇਜ, ਪੀਆਰਟੀਸੀ ਬੱਸਾਂ ਬੰਦ ਕੀਤੀਆਂ ਜਾਂਦੀਆਂ ਹਨ, ਜਿਸ ਨਾਲ ਲੋਕ ਨੂੰ ਆਉਣ ਜਾਣ ਵਿੱਚ ਕਾਫ਼ੀ ਮੁਸ਼ਿਕਲਾਂ ਦਾ ਸਾਹਮਣਾ ਕਰਨਾ ਪੈਦਾ ਹੈ|