Connect with us

Punjab

ਪੰਜਾਬ ‘ਚ ਰੋਡਵੇਜ਼ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਭਲਕੇ ਸੜਕਾਂ ‘ਤੇ ਦੌੜਨਗੀਆਂ PRTC ਤੇ PUNBUS ਬੱਸਾਂ

Published

on

ਪੰਜਾਬ ‘ਚ ਚੱਲਣ ਵਾਲੀਆਂ ਸਰਕਾਰੀ ਬੱਸਾਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ 2 ਦਿਨਾਂ ਤੋਂ ਬੰਦ ਸਰਕਾਰੀ ਬੱਸਾਂ ਨੂੰ ਲੈ ਕੇ ਹੁਣ ਰਾਹਤ ਮਿਲੀ ਹੈ। ਦੱਸ ਦੇਈਏ ਕਿ ਪੰਜਾਬ ਰੋਡਵੇਜ਼ ਪਨਬੱਸ/ਪੀਆਰਟੀਸੀ ਦੇ ਕੰਟਰੈਕਟ ਮੁਲਾਜ਼ਮਾਂ ਨੇ ਤਿੰਨ ਰੋਜ਼ਾ ਹੜਤਾਲ ਖ਼ਤਮ ਕਰ ਦਿੱਤੀ ਹੈ। ਦਰਅਸਲ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਰੋਡਵੇਜ਼ ਪਨਬੱਸ/ਪੀਆਰਟੀਸੀ ਦੇ ਕੰਟਰੈਕਟ ਮੁਲਾਜ਼ਮਾਂ ਨੂੰ ਮੀਟਿੰਗ ਦਾ ਸੱਦਾ ਦਿੱਤਾ ਗਿਆ ਹੈ, ਜਿਸ ਮਗਰੋਂ ਹੜਤਾਲ ‘ਤੇ ਗਏ ਮੁਲਾਜ਼ਮਾਂ ਨੇ ਇਸ ਹੜਤਾਲ ਨੂੰ ਖ਼ਤਮ ਕਰਨ ਦਾ ਐਲਾਨ ਕੀਤਾ ਹੈ।

ਇਸ ਸੰਬੰਧੀ ਜਾਰੀ ਨੋਟੀਫਿਕੇਸ਼ਨ ਵਿਚ ਆਖਿਆ ਗਿਆ ਹੈ ਕਿ ਮੁੱਖ ਮੰਤਰੀ ਭਗੰਵਤ ਮਾਨ ਵੱਲੋਂ ਪੰਜਾਬ ਰੋਡਵੇਜ਼ ਪਨਬੱਸ/ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ ਯੂਨੀਅਨ, ਪੰਜਾਬ ਨਾਲ ਉਨ੍ਹਾਂ ਦੀਆਂ ਮੰਗਾਂ ਸੰਬੰਧੀ ਮਿਤੀ 15 ਜਨਵਰੀ 2025 ਨੂੰ ਸਵੇਰ 11.30 ਵਜੇ ਮੁੱਖ ਮੰਤਰੀ ਦਫ਼ਤਰ, ਪੰਜਾਬ ਸਿਵਲ ਸਕੱਤਰੇਤ 1 ਚੰਡੀਗੜ੍ਹ ਵਿਖੇ ਮੀਟਿੰਗ ਰੱਖੀ ਗਈ ਹੈ। ਇਸ ਨੋਟੀਫਿਕੇਸ਼ਨ ਵਿਚ ਇਹ ਵੀ ਆਖਿਆ ਗਿਆ ਹੈ ਕਿ ਯੂਨੀਅਨ ਦੇ ਵੱਧ ਤੋਂ ਵੱਧ 5 ਮੈਂਬਰਾਂ ਸ਼ਾਮਲ ਹੋ ਸਕਦੇ ਹਨ।

ਜ਼ਿਕਰਯੋਗ ਹੈ ਕਿ ਪੰਜਾਬ ਰੋਡਵੇਜ਼ ਪਨਬੱਸ/ਪੀਆਰਟੀਸੀ ਦੇ ਕੰਟਰੈਕਟ ਮੁਲਾਜ਼ਮਾਂ ਦੀ ਤਿੰਨ ਰੋਜ਼ਾ ਹੜਤਾਲ ਦਾ ਅੱਜ ਦੂਜਾ ਦਿਨ ਸੀ। ਇਸ ਹੜਤਾਲ ਕਾਰਣ ਆਮ ਜਨਤਾ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬੀਤੇ ਦਿਨੀਂ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਕਰਕੇ ਸਰਕਾਰੀ ਦਫ਼ਤਰਾਂ ਅਤੇ ਬੈਂਕਾਂ ਆਦਿ ਵਿਚ ਛੁੱਟੀ ਸੀ ਪਰ ਫਿਰ ਵੀ ਪ੍ਰਾਈਵੇਟ ਨੌਕਰੀਆਂ ਜਾਂ ਹੋਰ ਕੰਮਾਂ ਉਤੇ ਜਾਣ ਵਾਲੇ ਲੋਕ ਸਾਰਾ ਦਿਨ ਪ੍ਰੇਸ਼ਾਨ ਹੁੰਦੇ ਰਹੇ। ਸੂਬੇ ਭਰ ਵਿਚ ਲਗਭਗ 3 ਹਜ਼ਾਰ ਬੱਸਾਂ ਅੱਡਿਆਂ ਵਿਚ ਖੜ੍ਹੀਆਂ ਹੋ ਗਈਆਂ ਹਨ। ਜਿਸ ਕਾਰਣ ਆਮ ਜਨਤਾ ਨੂੰ ਭਾਰੀ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ।