Connect with us

Punjab

ਹਥਿਆਰ ਦੀ ਨੋਕ ‘ਤੇ ਲੁੱਟਾਂ ਖੋਹਾਂ ਕਰਨ ਵਾਲੇ ਕਾਬੂ, ਖਿਡੌਣਾ ਪਿਸਤੌਲ ਨਾਲ ਦਿੰਦੇ ਸੀ ਲੁੱਟ ਨੂੰ ਅੰਜਾਮ

Published

on

22 ਦਸੰਬਰ 2203: ਮੋਗਾ ਪੁਲਿਸ ਵੱਲੋਂ ਮਾੜੇ ਅਨਸਰਾਂ ਦੇ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ ਅਜੀਤਵਾਲ ਪੁਲਿਸ ਨੇ ਖਿਡੌਣੇ ਪਿਸਤੌਲਾਂ ਦੀ ਨੋਕ ’ਤੇ ਮੋਟਰ ਸਾਈਕਲ ਖੋਹਣ ਅਤੇ ਲੁੱਟਾਂ ਖੋਹਾਂ ਦੀ ਯੋਜਨਾਂ ਬਣਾਉਣ ਵਾਲੇ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ ਦੋ ਖਿਡੌਣੇ ਪਿਸਤੌਲ ਅਤੇ 3 ਮੋਟਰ ਸਾਈਕਲ ਬਰਾਮਦ ਕੀਤੇ ਹਨ।

ਮਿਲੀ ਜਾਣਕਾਰੀ ਦੇ ਅਨੁਸਾਰ ਜ਼ਿਲਾ ਪੁਲਿਸ ਮੁਖੀ ਵਿਵੇਕਸ਼ੀਲ ਸੋਨੀ ਦੀ ਅਗਵਾਈ ਵਿਚ ਥਾਣਾ ਅਜੀਤਵਾਲ ਦੇ ਮੁੱਖ ਅਫਸਰ ਇੰਸਪੈਕਟਰ ਗੁਰਮੇਲ ਸਿੰਘ ਪੁਲਿਸ ਪਾਰਟੀ ਸਮੇਤ ਇਲਾਕੇ ਵਿਚ ਗਸਤ ਕਰ ਰਹੇ ਸੀ ਤਾਂ ਉਨ੍ਹਾਂ ਸੂਚਨਾਂ ਦੇ ਅਧਾਰ ’ਤੇ ਖਿਡੌਣੇ ਪਿਸਤੌਲਾਂ ਦੀ ਨੋਕ ’ਤੇ ਲੁੱਟਾਂ ਖੋਹਾਂ ਦੀ ਯੋਜਨਾ ਬਣਾ ਰਹੇ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਕਾਬੂ ਕੀਤਾ। ਇਸ ਸਬੰਧ ਵਿਚ ਇੰਸਪੈਕਟਰ ਗੁਰਮੇਲ ਸਿੰਘ ਨੇ ਦੱਸਿਆ ਕਿ ਜਦੋਂ ਪੁਲਸ ਪਾਰਟੀ ਸਮੇਤ ਬੱਸ ਅੱਡਾ ਢੁੱਡੀਕੇ ਦੇ ਕੋਲ ਮੌਜੂਦ ਸੀ ਤਾਂ ਉਨ੍ਹਾਂ ਨੂੰ ਜਾਣਕਾਰੀ ਮਿਲੀ ਕਿ ਗੁਰਸੇਵਕ ਸਿੰਘ ਉਰਫ ਘੁੱਗੀ ਨਿਵਾਸੀ ਮਾਛੀਕੇ, ਜਸਪ੍ਰੀਤ ਸਿੰਘ ਉਰਫ ਜੱਸਾ ਨਿਵਾਸੀ ਪਿੰਡ ਬਿਲਾਸਪੁਰ ਅਤੇ ਕੁਲਵਿੰਦਰ ਸਿੰਘ ਕਿੰਦਾ ਉਰਫ ਗੋਲੂ ਨਿਵਾਸੀ ਮਾਛੀਕੇ ਨੇ ਮਿਲ ਕੇ ਇਕ ਗਿਰੋਹ ਬਣਾਇਆ ਹੋਇਆ ਹੈ, ਜੋ ਖਿਡੌਣੇ ਪਿਸਤੌਲਾਂ ਦੀ ਨੋਕ ’ਤੇ ਲੋਕਾਂ ਨੂੰ ਡਰਾ ਧਮਕਾ ਕੇ ਲੁੱਟਾਂ ਖੋਹਾਂ ਕਰਨ ਦੇ ਆਦੀ ਹਨ |

ਜਿਸ ’ਤੇ ਪੁਲਸ ਪਾਰਟੀ ਨੇ ਲਿੰਕ ਰੋਡ ਸੂਏ ’ਤੇ ਨਾਕਾਬੰਦੀ ਕਰ ਕੇ ਤਿੰਨਾਂ ਨੂੰ ਦਬੋਚ ਲਿਆ ਅਤੇ ਉਨ੍ਹਾਂ ਦੀ ਤਲਾਸ਼ੀ ਲੈਣ ’ਤੇ ਉਨ੍ਹਾਂ ਕੋਲੋਂ 2 ਖਿਡੌਣੇ ਪਿਸਤੌਲ ਬਰਾਮਦ ਹੋਏ। ਪੁਲਸ ਨੇ ਕਥਿਤ ਦੋਸ਼ੀਆਂ ਦੀ ਪੁੱਛਗਿੱਛ ’ਤੇ ਉਨ੍ਹਾਂ ਕੋਲੋਂ ਦੋ ਮੋਟਰ ਸਾਈਕਲ ਬਿਨਾਂ ਨੰਬਰੀ ਬਰਾਮਦ ਕੀਤੇ ਗਏ, ਜਿਨ੍ਹਾਂ ਦੇ ਚੈਸੀ ਅਤੇ ਇੰਜਣ ਨੰਬਰ ਰਗੜੇ ਹੋਏ ਸਨ। ਇਸ ਤਰ੍ਹਾਂ ਪੁਲਸ ਨੇ ਤਿੰਨ ਮੋਟਰ ਸਾਈਕਲ, ਦੋ ਖਿਡੌਣੇ ਪਿਸਤੌਲਾਂ ਸਮੇਤ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਕਾਬੂ ਕੀਤਾ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਦੇ ਖ਼ਿਲਾਫ਼ ਪਹਿਲਾਂ ਵੀ ਥਾਣਾ ਨਿਹਾਲ ਸਿੰਘ ਵਾਲਾ ਵਿਚ ਵੱਖ ਵੱਖ ਧਰਾਵਾਂ ਦੇ ਤਹਿਤ ਮਾਮਲੇ ਦਰਜ ਹਨ, ਜਿਨ੍ਹਾਂ ਨੂੰ ਪੁੱਛਗਿੱਛ ਦੇ ਬਾਅਦ ਮਾਣਯੋਗ ਅਦਾਲਤ ਵਿਚ ਪੇਸ਼ ਕਰ ਕੇ ਇਕ ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ। ਪੁਲਸ ਗਿਰੋਹ ਦੇ ਦੂਸਰੇ ਸਾਥੀਆਂ ਦੀ ਤਲਾਸ਼ ਕਰ ਰਹੀ ਹੈ।