1 ਫਰਵਰੀ 2024: ਰੂਪਨਗਰ ਦੇ ਪਹਾੜੀ ਇਲਾਕੇ ਵਿੱਚ ਇੱਕ ਕਾਰ ਟੋਏ ਵਿੱਚ ਪਲਟ ਜਾਣ ਕਾਰਨ ਡਰਾਈਵਰ ਦੀ ਮੌਤ ਹੋ ਗਈ। ਜਦਕਿ ਕਾਰ ‘ਚ ਸਵਾਰ ਔਰਤ ਗੰਭੀਰ ਰੂਪ ‘ਚ ਜ਼ਖਮੀ ਹੋ ਗਈ। ਉਸ ਨੂੰ ਇਲਾਜ ਲਈ ਮੁਹਾਲੀ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਕਾਰ ਸਵਾਰ ਦੋਵੇਂ ਪਤੀ-ਪਤਨੀ ਸਨ। ਮ੍ਰਿਤਕ ਡਰਾਈਵਰ ਸਾਬਕਾ ਫੌਜੀ ਦੱਸਿਆ ਜਾ ਰਿਹਾ ਹੈ।