Punjab
ਰੂਸ ਅਤੇ ਯੂਕਰੇਨ

ਨਵੀਂ ਦਿੱਲੀ: ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੀ ਜੰਗ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ। ਇਸੇ ਦੌਰਾਨ ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਯੂਕਰੇਨ ਵਿੱਚ ਫਸੇ ਭਾਰਤੀ ਵਿਦਿਆਰਥੀਆਂ ਦੀ ਮਦਦ ਲਈ ਅੱਜ ਪੋਲੈਂਡ ਜਾਣਗੇ। ਉਨ੍ਹਾਂ ਨੇ ਦੱਸਿਆ ਕਿ ਉਹ 4 ਦਿਨਾਂ ਲਈ ਪੋਲੈਂਡ ਜਾ ਰਹੇ ਹਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਦਾ ਇੱਕ ਵਫ਼ਦ ਵਿਦੇਸ਼ ਰਾਜ ਮੰਤਰੀ ਮੀਨਾਕਸ਼ੀ ਲੇਖੀ ਨੂੰ ਉਨ੍ਹਾਂ ਦੀ ਰਿਹਾਇਸ਼ ‘ਤੇ ਮਿਲਿਆ ਸੀ। ਮੀਟਿੰਗ ਯੂਕਰੇਨ ਵਿੱਚ ਫਸੇ ਸਾਰੇ ਭਾਰਤੀਆਂ ਨੂੰ ਜਲਦੀ ਤੋਂ ਜਲਦੀ ਭਾਰਤ ਵਾਪਸ ਲਿਆਉਣ ਵਿੱਚ ਮਦਦ ਕਰਨ|