Connect with us

Uncategorized

RUSSIA ‘ਚ ਭਿਆਨਕ ਝਟਕਿਆਂ ਨਾਲ ਕੰਬੀ ਧਰਤੀ

Published

on

ਭਿਆਨਕ ਝਟਕਿਆਂ ਨਾਲ ਕੰਬੀ ਧਰਤੀ, ਰੂਸ ‘ਚ 8.7 ਦੀ ਤੀਬਰਤਾ ਨਾਲ ਆਇਆ ਭੂਚਾਲ। 4 ਮੀਟਰ ਉੱਚੀਆਂ ਸੁਨਾਮੀ ਲਹਿਰਾਂ ਉੱਠੀਆਂ। ਜਾਪਾਨ ਨੇ ਫੁਕੁਸ਼ੀਮਾ ਪ੍ਰਮਾਣੂ ਰਿਐਕਟਰ ਨੂੰ ਖਾਲੀ ਕਰਵਾਇਆ।

ਰੂਸ ਦੇ ਕਾਮਚਟਕਾ ਵਿੱਚ 8.7 ਤੀਬਰਤਾ ਦਾ ਭੂਚਾਲ: 4 ਮੀਟਰ ਉੱਚੀਆਂ ਸੁਨਾਮੀ ਲਹਿਰਾਂ ਉੱਠੀਆਂ; ਜਾਪਾਨ ਨੇ ਫੁਕੁਸ਼ੀਮਾ ਪ੍ਰਮਾਣੂ ਰਿਐਕਟਰ ਨੂੰ ਖਾਲੀ ਕਰਵਾਇਆ
ਰੂਸ ਦੇ ਕੈਮਚਾਟਕਾ ਵਿੱਚ ਅੱਜ ਭਿਆਨਕ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਇਸ ਭੂਚਾਲ ਦੀ ਤੀਬਰਤਾ 8.7 ਮਾਪੀ ਗਈ। ਯੂ.ਐੱਸ. ਜਿਓਲੋਜੀਕਲ ਸਰਵੇਅ ਦੇ ਅਨੁਸਾਰ, ਭੂਚਾਲ ਸਮੁੰਦਰ ਦੇ ਹੇਠਾਂ ਆਇਆ ਹੈ, ਜਿਸ ਤੋਂ ਬਾਅਦ ਸੁਨਾਮੀ ਦਾ ਖਤਰਾ ਮੰਡਰਾਉਂਦਾ ਦਿਖਾਈ ਦੇ ਰਿਹਾ ਹੈ। ਅਮਰੀਕਾ ਅਤੇ ਜਾਪਾਨ ਵਿੱਚ ਸੁਨਾਮੀ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਅਹਿਮ ਗੱਲ ਇਹ ਹੈ ਕਿ ਇਸ ਭੂਚਾਲ ਕਾਰਨ ਹੁਣ ਤੱਕ ਕਿਸੇ ਵੀ ਨੁਕਸਾਨ ਦੀ ਪੁਸ਼ਟੀ ਨਹੀਂ ਹੋਈ।

ਨਿਊਜ਼ ਏਜੰਸੀ ਰਾਇਟਰਜ਼ ਦੀ ਰਿਪੋਰਟ ਮੁਤਾਬਕ, ਜਾਪਾਨ ਮੌਸਮ ਵਿਗਿਆਨ ਏਜੰਸੀ ਨੇ ਦੱਸਿਆ ਹੈ ਕਿ ਜਾਪਾਨ ਦੇ ਤਟਵਰਤੀ ਖੇਤਰਾਂ ਤੱਕ ਲਗਭਗ 1 ਮੀਟਰ ਉੱਚੀਆਂ ਲਹਿਰਾਂ ਪਹੁੰਚ ਸਕਦੀਆਂ ਹਨ। ਜਾਪਾਨ ਦੇ ਪ੍ਰਧਾਨ ਮੰਤਰੀ ਸ਼ਿਗੇਰੂ ਇਸ਼ਿਬਾ ਨੂੰ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਦਿੱਤੀ ਗਈ ਹੈ। ਸਰਕਾਰ ਵੱਲੋਂ ਇਕ ਐਮਰਜੈਂਸੀ ਮੀਟਿੰਗ ਵੀ ਬੁਲਾਈ ਗਈ ਹੈ, ਜਿਸ ‘ਚ ਰਾਹਤ ਅਤੇ ਬਚਾਅ ਕਾਰਜਾਂ ਬਾਰੇ ਚਰਚਾ ਕੀਤੀ ਗਈ ਹੈ। ਦੇਸ਼ ਵਿੱਚ ਇਸ ਸਬੰਧੀ ਤਿਆਰੀਆਂ ਵੀ ਸ਼ੁਰੂ ਕਰ ਦਿੱਤੀਆਂ ਗਈਆਂ ਹਨ।

Continue Reading