Connect with us

punjab

ਪੰਜਾਬ ਦੀਆਂ ਮਹਿਲਾਵਾਂ,ਬੱਚਿਆਂ ਤੇ ਬਜ਼ੁਰਗ ਨਾਗਰਿਕਾਂ ਨੂੰ ਸਾਂਝ ਹੈਲਪ ਡੈਸਕ ਤੇ 181 ਹੈਲਪਲਾਇਨ ਬਣਾਉਣਗੇ ਵਧੇਰੇ ਸੁਰੱਖਿਅਤ

Published

on

saanjh kendras

ਪੰਜਾਬ ਸਰਕਾਰ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਇਹ ਸਾਂਝ ਸ਼ਕਤੀ ਪਹਿਲਕਦਮੀ ਨਾਲ ਹੁਣ ਪੰਜਾਬ ‘ਚ ਮਹਿਲਾਵਾਂ, ਬੱਚੇ ਤੇ ਬਜ਼ੁਰਗ ਨਾਗਰਿਕ ਅਪਰਾਧ, ਸ਼ੋਸ਼ਣ ਜਾਂ ਘਰੇਲੂ ਹਿੰਸਾ ਦੇ ਕਿਸੇ ਵੀ ਅਪਰਾਧ ਦੀ ਰਿਪੋਰਟ 181 ਤੇ ਕਾਲ ਕਰ ਸਹਾਇਤਾ ਮੰਗ ਸਕਦੇ ਹਨ। ਸੋਮਵਾਰ  ਨੂੰ ਮਹਿਲਾ ਦਿਵਸ ਮੌਕੇ ਤੇ ਮਹਿਲਾਵਾਂ, ਬੱਚਿਆਂ ਤੇ ਬਜ਼ੁਰਗ ਨਾਗਰਿਕਾਂ ਲਈ ਸੂਬੇ ਦੇ ਸਾਰੇ 382 ਪੁਲਿਸ ਸਟੇਸ਼ਨ ‘ਚ ਸਾਂਝ ਸ਼ਕਤੀ ਹੈਲਪ ਡੈਸਕ ਸਥਾਪਤ ਕੀਤੇ ਗਏ ਇਸ ਦੇ ਨਾਲ ਹੀ ਸਾਂਝ ਸ਼ਕਤੀ ਹੈਲਪਲਾਈਨ 181 ਵੀ ਸ਼ੁਰੂ ਕੀਤੀ ਗਈ ਹੈ। ਸਮਾਜ ਦੇ ਕਮਜ਼ੋਰ ਵਰਗਾਂ ਦੇ ਸਸ਼ਕਤੀਕਰਨ ਤੇ ਸ਼ੁਰੱਖਿਆ ਸਬੰਧੀ ਮਿਸਾਲੀ ਪ੍ਰਾਜੈਕਟ ਸ਼ੁਰੂ ਕਰਨ ਲਈ ਡੀਜੀਪੀ ਦਿਨਕਰ ਗੁਪਤਾ ਦੀ ਅਗਵਾਈ ‘ਚ ਪੰਜਾਬ ਦੀ ਸ਼ਲਾਘਾ ਕਰਦਿਆਂ ਹੋਇਆ ਮੁੱਖ ਮੰਤਰੀ ਨੇ ਕਿਹਾ ਕਿ ਇਹ ਉਪਰਾਲੇ ਮਹਿਲਾਵਾਂ, ਬੱਚਿਆਂ ਅਤੇ ਬਜ਼ੁਰਗ ਨਾਗਰਿਕਾਂ ਨੂੰ ਭਰੋਸੇਯੋਗ ਅਤੇ ਢੁਕਵੇਂ ਮਾਹੌਲ ਵਿੱਚ ਪੁਲਿਸ ਨਾਲ ਆਪਣੀਆਂ ਚਿੰਤਾਵਾਂ ਅਤੇ ਸ਼ਿਕਾਇਤਾਂ ਸਾਂਝਾ ਕਰਨ ਵਿੱਚ ਸਹਾਇਤਾ ਕਰਨਗੇ।

ਕੁੱਲ 382 ਹੈਲਪਡੈਕਸਾਂ ਵਿੱਚੋਂ 266 ਸਾਂਝ ਕੇਂਦਰਾਂ ਤੋਂ ਕਾਰਜਸ਼ੀਲ ਹਨ, ਜੋ ਥਾਣਿਆਂ ਦੇ ਨੇੜਲੇ ਵੱਖਰੀਆਂ ਸਾਂਝ ਕੇਂਦਰ ਇਮਾਰਤਾਂ ਵਿੱਚ ਸਥਿਤ ਹਨ ਜਦਕਿ ਬਾਕੀ ਦੇ 116 ਹੈਲਪ ਡੈਸਕ ਸਾਂਝ ਕੇਂਦਰ ਦੀਆਂ ਇਮਾਰਤਾਂ ਨਾ ਹੋਣ ਕਰਕੇ ਪੁਲਿਸ ਸਟੇਸ਼ਨਾਂ ਵਿੱਚ ਸਥਾਪਿਤ ਕੀਤੇ ਗਏ ਹਨ।ਸਾਂਝ ਕੇਂਦਰਾਂ ਨੂੰ ਨਵਾਂ ਡਿਜ਼ਾਇਨ ਅਤੇ ਦਿੱਖ ਪ੍ਰਦਾਨ ਕੀਤੀ ਗਈ ਹੈ ਤਾਂ ਜੋ ਸਾਂਝ ਕੇਂਦਰਾਂ ਵਿੱਚ ਆਉਣ ਵਾਲੇ ਸ਼ਿਕਾਇਤਕਰਤਾਵਾਂ ਨੂੰ ਇਨ੍ਹਾਂ ਕੇਂਦਰਾਂ ਵਿਚ ਤਾਇਨਾਤ ਪੰਜਾਬ ਪੁਲਿਸ ਮਹਿਲਾ ਮਿੱਤਰ (ਪੀਪੀਐਮਐਮ) ਜਾਂ ਵੂਮੈਨ ਪੁਲਿਸ ਫਰੈਂਡ, ਜੋ ਮਹਿਲਾਵਾਂ, ਬੱਚਿਆਂ ਅਤੇ ਬਜ਼ੁਰਗ ਨਾਗਰਿਕਾਂ ਨੂੰ  ਸ਼ਿਕਾਇਤਾਂ ਅਤੇ ਬਿਆਨ ਦਰਜ ਕਰਨ ਅਤੇ ਕਾਰਵਾਈ ਰਿਪੋਰਟਾਂ ਤਿਆਰ ਕਰਨ ਵਿੱਚ ਸਹਾਇਤਾ ਕਰਦੇ ਹਨ, ਨਾਲ ਗੱਲਬਾਤ ਕਰਦੇ ਸਮੇਂ ਬੈਠਣ ਲਈ ਅਰਾਮਦਾਇਕ ਥਾਂ ਅਤੇ ਭਰੋਸੇਯੋਗਤਾ ਪ੍ਰਦਾਨ ਕੀਤੀ ਜਾ ਸਕੇ।

ਹਰ ਹੈਲਪਡੈਸਕ ‘ਤੇ ਦੋ ਮਹਿਲਾਵਾਂ ਪੀਪੀਐਮਐਮ ਤਾਇਨਾਤ ਹੋਣਗੀਆਂ ਜੋ ਬਿਆਨ ਦਰਜ ਕਰਵਾਉਣਗੀਆਂ ਅਤੇ ਰੈਫਰੈਂਸ ਲਈ ਸ਼ਿਕਾਇਤਕਰਤਾ ਨੂੰ ਇਕ ਵਿਲੱਖਣ ਪਛਾਣ ਨੰਬਰ ਵੀ ਪ੍ਰਦਾਨ ਕਰਨਗੀਆਂ। ਹਰ ਸ਼ਿਕਾਇਤ ਦੀ ਨਿਗਰਾਨੀ ਏ.ਡੀ.ਜੀ.ਪੀ. ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਐਂਡ ਵੂਮੈਨ ਐਂਡ ਚਾਇਲਡ ਅਫੇਅਰਜ਼ ਵੱਲੋਂ ਕੀਤੀ ਜਾਏਗੀ ਅਤੇ ਸ਼ਿਕਾਇਤਕਰਤਾਵਾਂ ਨੂੰ ਉਨ੍ਹਾਂ ਦੀਆਂ ਸ਼ਿਕਾਇਤਾਂ ਦੀ ਪ੍ਰਗਤੀ ਸਬੰਧੀ ਜਾਣਕਾਰੀ ਦੀ ਸਹੂਲਤ ਵੀ ਮੁਹੱਈਆ ਕਰਵਾਈ ਜਾਵੇਗੀ। ਡੀਜੀਪੀ ਨੇ ‘181’ ਹੈਲਪਲਾਈਨ ਦਾ ਵੇਰਵਾ ਦਿੰਦਿਆਂ ਕਿਹਾ ਕਿ ਇਸ ਸਹਾਇਤਾ ਨੂੰ ਸੇਵਾਵਾਂ ਅਤੇ ਕਾਨੂੰਨੀ ਕਾਰਵਾਈਆਂ ਲਈ ਮਾਣਮੱਤੀ ਪਹੁੰਚ ਪ੍ਰਦਾਨ ਕਰਨ ਲਈ ਸਾਰੇ ਹੈਲਪ ਡੈਸਕਾਂ ਨਾਲ ਜੋੜਿਆ ਜਾਵੇਗਾ। ਇਸ ਹੈਲਪਲਾਈਨ ‘ਤੇ ਪੁਲਿਸ ਨੂੰ ਘਰੇਲੂ ਹਿੰਸਾ, ਛੇੜ-ਛਾੜ ਜਾਂ ਹੋਰ ਪਰੇਸ਼ਾਨੀ ਆਦਿ ਦੀ ਰਿਪੋਰਟ ਕਰਨ ਤੋਂ ਇਲਾਵਾ, ਸ਼ਿਕਾਇਤਕਰਤਾ ਸਾਈਬਰ ਕ੍ਰਾਈਮ ਜਿਵੇਂ ਕਿ ਤਸਵੀਰਾਂ ਨਾਲ ਛੇੜਛਾੜ, ਮਹਿਲਾਵਾਂ ਦੇ ਜਾਅਲੀ ਪਰੋਫਾਈਲ ਬਣਾਉਣਾ, ਸਾਈਬਰ ਸਟਾਕਿੰਗ ਜਾਂ ਸੋਸ਼ਲ ਮੀਡੀਆ, ਇੰਟਰਨੈਟ ਜਾਂ ਈ-ਮੇਲ ਰਾਹੀਂ ਸ਼ੋਸ਼ਣ ਦੀ ਰਿਪੋਰਟ ਕਰ ਸਕਦਾ ਹੈ ਅਤੇ ਅਗਲੇਰੀ ਜਾਂਚ ਲਈ ਇਹ ਕੇਸ ਸੂਬੇ ਦੇ ਸਾਈਬਰ ਕ੍ਰਾਈਮ ਸੈੱਲ ਨੂੰ ਭੇਜੇ ਜਾਣਗੇ।

ਡੀਜੀਪੀ ਨੇ ਕਿਹਾ ਕਿ 181 ਹੈਲਪਲਾਈਨ ‘ਤੇ ਤਾਇਨਾਤ ਪੁਲਿਸ ਅਧਿਕਾਰੀ ਅਪਰਾਧੀਆਂ ਨੂੰ ਬੁਲਾਉਣਗੇ ਅਤੇ ਉਨ੍ਹਾਂ ਨੂੰ ਕਾਨੂੰਨੀ ਨਤੀਜਿਆਂ ਬਾਰੇ ਚੇਤਾਵਨੀ ਦੇਣਗੇ ਅਤੇ ਜੇ ਅਜਿਹਾ ਸ਼ੋਸ਼ਣ ਬੰਦ ਨਾ ਹੋਇਆ ਤਾਂ ਸ਼ਿਕਾਇਤਕਰਤਾ ਦੀ ਫੀਡਬੈਕ ਤੋਂ ਬਾਅਦ ਕਾਨੂੰਨੀ ਕਾਰਵਾਈ ਵੀ ਆਰੰਭੀ ਜਾਏਗੀ। ਕਾਲਾਂ ਮੁੱਖ ਤੌਰ ‘ਤੇ ਸਾਫਟ ਸਕਿੱਲਜ਼ ਦੀ ਸਿਖਲਾਈ ਪ੍ਰਾਪਤ ਮਹਿਲਾ ਆਪ੍ਰੇਟਰਾਂ ਵੱਲੋਂ ਸੁਣੀਆਂ ਜਾਣਗੀਆਂ ਅਤੇ ਫੋਨ ਕਰਨ ਵਾਲੇ ਦੀ ਪਛਾਣ ਗੁਪਤ ਰੱਖੀ ਜਾਏਗੀ। ਸ਼ਿਕਾਇਤਕਰਤਾ ਇਸ ਹੈਲਪਲਾਈਨ ‘ਤੇ ਨਸ਼ਾ ਤਸਕਰੀ / ਪੇਡਲਿੰਗ ਬਾਰੇ ਵੀ ਸੂਚਨਾ ਦੇ ਸਕਦੇ ਹਨ। ਸ੍ਰੀ ਗੁਪਤਾ ਨੇ ਮਹਿਲਾਵਾਂ, ਬੱਚਿਆਂ ਅਤੇ ਬਜ਼ੁਰਗ ਨਾਗਰਿਕਾਂ ਲਈ ਢੁੱਕਵੇਂ ਵਾਤਾਵਰਣ ਨੂੰ ਯਕੀਨੀ ਬਣਾਉਣ ਵਾਸਤੇ ਪੰਜਾਬ ਪੁਲਿਸ ਦੀ ਵਚਨਬੱਧਤਾ ਨੂੰ ਦੁਹਰਾਇਆ ਤਾਂ ਜੋ ਉਹ ਕਿਸੇ ਜੁਰਮ ਬਾਰੇ ਸੂਚਨਾ ਦੇਣ ਤੋਂ ਝਿਜਕ ਮਹਿਸੂਸ ਨਾ ਕਰਨ।

Continue Reading
Click to comment

Leave a Reply

Your email address will not be published. Required fields are marked *