Connect with us

Punjab

ਮੂਸੇਵਾਲਾ ਕਤਲ ਕਾਂਡ ਦੇ ਮਾਸਟਰਮਾਈਂਡ ਸਚਿਨ ਬਿਸ਼ਨੋਈ ਨੂੰ ਜਲਦ ਲਿਆਂਦਾ ਜਾਵੇਗਾ ਭਾਰਤ

Published

on

31 june 2023: ਮਰਹੂਮ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਸਟਰਮਾਈਂਡ ਗੈਂਗਸਟਰ ਸਚਿਨ ਬਿਸ਼ਨੋਈ ਨੂੰ ਜਲਦ ਹੀ ਭਾਰਤ ਲਿਆਂਦਾ ਜਾਵੇਗਾ । ਇਸ ਦੇ ਲਈ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੀ ਟੀਮ ਅਜ਼ਰਬਾਈਜਾਨ ਪਹੁੰਚ ਗਈ ਹੈ ਜਿੱਥੋਂ ਉਸ ਦੀ ਹਵਾਲਗੀ ਕਰਕੇ ਉਸਨੂੰ ਜਲਦੀ ਹੀ ਦਿੱਲੀ ਲਿਆਂਦਾ ਜਾਵੇਗਾ। ਸਪੈਸ਼ਲ ਸੈੱਲ ਦੇ ਕਾਊਂਟਰ ਇੰਟੈਲੀਜੈਂਸ ਯੂਨਿਟ ਦੇ 1 ਏਸੀਪੀ, 2 ਇੰਸਪੈਕਟਰਾਂ ਸਮੇਤ ਕਰੀਬ 4 ਅਧਿਕਾਰੀਆਂ ਦੀ ਟੀਮ ਉਸ ਨੂੰ ਲੈਣ ਪਹੁੰਚੀ ਹੈ। ਸਚਿਨ ਦੇ ਭਾਰਤ ਆਉਂਦੇ ਹੀ ਕਈ ਵੱਡੇ ਖੁਲਾਸੇ ਹੋ ਸਕਦੇ ਹਨ।

ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਕੁਝ ਦਿਨ ਪਹਿਲਾਂ ਗੈਂਗਸਟਰ ਸਚਿਨ ਬਿਸ਼ਨੋਈ ਫਰਜ਼ੀ ਪਾਸਪੋਰਟ ਬਣਾ ਕੇ ਫਰਾਰ ਹੋ ਗਿਆ ਸੀ। ਉਸ ਨੂੰ ਦਿੱਲੀ ਪੁਲਿਸ ਦੇ ਇਨਪੁਟ ‘ਤੇ ਪਿਛਲੇ ਐਤਵਾਰ ਅਜ਼ਰਬਾਈਜਾਨ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਸਪੈਸ਼ਲ ਸੈੱਲ ਦੇ ਅਧਿਕਾਰੀ ਨੇ ਦੱਸਿਆ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਆਪਣੇ ਬਿਆਨਾਂ ‘ਚ ਇਕਬਾਲ ਕੀਤਾ ਹੈ ਕਿ ਸਿੱਧੂ ਮੂਸੇਵਾਲਾ ਨੂੰ ਉਸ ਦੇ ਇਸ਼ਾਰੇ ‘ਤੇ ਮਾਰਿਆ ਗਿਆ ਸੀ ਅਤੇ ਸਾਰੀ ਸਾਜ਼ਿਸ਼ ਉਸ ਦੇ ਭਤੀਜੇ ਸਚਿਨ ਬਿਸ਼ਨੋਈ ਨੇ ਰਚੀ ਸੀ। ਦੱਸ ਦੇਈਏ ਕਿ ਪਿਛਲੇ ਸਾਲ 29 ਮਈ ਨੂੰ 28 ਸਾਲਾ ਸਿੱਧੂ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਮੂਸੇਵਾਲਾ ‘ਤੇ ਇਕ ਦਰਜਨ ਹਮਲਾਵਰਾਂ ਨੇ 30 ਤੋਂ ਵੱਧ ਗੋਲੀਆਂ ਚਲਾਈਆਂ।