punjab
ਸਚਿਨ ਸ਼ਰਮਾ ਵੱਲੋਂ ਗਊ ਮਾਤਾ ਸਮਾਰਕ ਬਣਾਉਣ ਦੀ ਮੰਗ

ਪੰਜਾਬ ਰਾਜ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸਚਿਨ ਸ਼ਰਮਾ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਗਊ ਮਾਤਾ ਸਮਾਰਕ ਬਣਾਉਣ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਨੂੰ ਭੇਜੇ ਗਏ ਮੰਗ ਪੱਤਰ ਵਿੱਚ ਸ੍ਰੀ ਸ਼ਰਮਾ ਨੇ ਕਿਹਾ ਕਿ ਲੁਧਿਆਣਾ ਵਿੱਚ 1515 ਈ. ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਚਰਨ ਪਾਏ ਸਨ। ਇਸ ਫੇਰੀ ਦੌਰਾਨ ਲੁਧਿਆਣਾ ਦੇ ਹਾਕਮ ਜਲਾਲ ਖਾਨ ਲੋਧੀ ਨੇ ਗੁਰੂ ਨਾਨਕ ਸਾਹਿਬ ਨੂੰ ਦੱਸਿਆ ਕਿ ਸਤਲੁਜ ਦਰਿਆ ਸ਼ਹਿਰ ਵੱਲ ਵੱਧ ਰਿਹਾ ਹੈ ਅਤੇ ਇਸ ਨੂੰ ਰੋਕਣ ਦੀ ਬੇਨਤੀ ਕੀਤੀ ਸੀ। ਜਿਸ ‘ਤੇ ਗੁਰੂ ਨਾਨਕ ਦੇਵ ਜੀ ਨੇ ਜਲਾਲ ਖਾਨ ਲੋਧੀ ਨੂੰ ਆਪਣੇ ਇਲਾਕੇ ਵਿੱਚ ਗਊ ਹੱਤਿਆ ਰੋਕਣ ਦੇ ਹੁਕਮ ਦਿੱਤੇ ਸਨ ਅਤੇ ਸਤਲੁਜ ਦਰਿਆ ਨੂੰ ਲੁਧਿਆਣਾ ਸ਼ਹਿਰ ਤੋਂ 7 ਮੀਲ ਦੂਰ ਵੱਗਣ ਦੇ ਵਚਨ ਕੀਤੇ ਸਨ।