Connect with us

Entertainment

ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਈ MANDY TAKHAR

Published

on

ਪੰਜਾਬੀ ਫਿਲਮ ਜ਼ਿੰਦਗੀ ਜਿੰਦਾਬਾਦ ਦੀ ਸਟਾਰਕਾਸਟ ਸ਼੍ਰੀ ਦਰਬਾਰ ਸਾਹਿਬ ਵਿੱਚ ਹੋਈ ਨਤਮਸਤਕ

ਇਸ ਮੌਕੇ ਉਹਨਾਂ ਗੁਰੂ ਘਰ ਵਿੱਚ ਮੱਥਾ ਟੇਕਿਆ ਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ

ਫਿਲਮ ਦੀ ਚੜਦੀ ਕਲਾ ਦੇ ਲਈ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਵਿੱਚ ਕੀਤੀ ਗਈ ਹੈ ਅਰਦਾਸ

26 ਅਕਤੂਬਰ 2023: ਅੰਮ੍ਰਿਤਸਰ ਅੱਜ ਪੰਜਾਬੀ ਫਿਲਮ ਜ਼ਿੰਦਗੀ ਜਿੰਦਾਬਾਦ ਦੀ ਸਟਾਰਕਾਸਟ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿੱਚ ਨਤਮਸਤਕ ਹੋਣ ਦੇ ਲਈ ਪੁੱਜੀ ਜਿੱਥੇ ਗੁਰੂ ਘਰ ਵਿੱਚ ਮੱਥਾ ਟੇਕਿਆ ਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਹਨਾਂ ਕਿਹਾ ਕਿ ਰੂਹਾਨੀਅਤ ਦਾ ਕੇਂਦਰ ਸ਼੍ਰੀ ਦਰਬਾਰ ਸਾਹਿਬ ਜਿੱਥੇ ਵੱਡੀ ਗਿਣਤੀ ਵਿੱਚ ਸੰਗਤਾਂ ਮੱਥਾ ਟੇਕਣ ਪਹੁੰਚਦੀਆਂ ਹਨ ਉੱਥੇ ਹੀ ਕਈ ਫਿਲਮੀ ਸਿਤਾਰੇ ਆਪਣੀ ਫਿਲਮ ਦੀ ਕਾਮਯਾਬੀ ਦੇ ਲਈ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਦੇ ਵਿੱਚ ਅਰਦਾਸ ਕਰਨ ਪਹੁੰਚਦੇ ਹਨ ਜਿਸ ਦੇ ਚਲਦੇ ਨਵੀਂ ਆ ਰਹੀ ਪੰਜਾਬੀ ਫਿਲਮ ਜ਼ਿੰਦਗੀ ਜਿੰਦਾਬਾਦ ਦੀ ਸਟਾਰਕਾਸਟ ਮੈਂਡੀ ਤੱਖੜ ਅਤੇ ਸੁਖਦੀਪ ਸੁੱਖ ਅਤੇ ਫਿਲਮ ਦੀ ਹੋਰ ਕਾਸਟ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ ਅਤੇ ਉਹਨਾਂ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਤੋਂ ਬਾਅਦ ਗੁਰਬਾਣੀ ਕੀਰਤਨ ਸਰਵਣ ਕੀਤਾ ਤੇ ਆਪਣੀ ਫਿਲਮ ਦੀ ਕਾਮਯਾਬੀ ਦੇ ਲਈ ਤੇ ਸਰਬੱਤ ਦੇ ਭਲੇ ਦੀ ਵਾਹਿਗੁਰੂ ਦੇ ਚਰਨਾਂ ਅੱਗੇ ਅਰਦਾਸ ਕੀਤੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੈਂਡੀ ਤੱਖੜ ਅਤੇ ਸੁਖਦੀਪ ਸੁੱਖ ਨੇ ਕਿਹਾ ਕਿ ਉਹਨਾਂ ਦੀ ਫਿਲਮ 27 ਅਕਤੂਬਰ ਨੂੰ ਸਿਨੇਮਾ ਘਰਾਂ ਦੇ ਵਿੱਚ ਰਿਲੀਜ਼ ਹੋਣ ਜਾ ਰਹੀ ਹੈ ਅਤੇ ਫਿਲਮ ਦੀ ਕਾਮਯਾਬੀ ਦੇ ਲਈ ਅੱਜ ਉਹਨਾਂ ਵੱਲੋਂ ਦਰਬਾਰ ਸਾਹਿਬ ਵਿੱਚ ਆ ਕੇ ਮੱਥਾ ਟੇਕ ਕੇ ਅਰਦਾਸ ਕੀਤੀ ਗਈ ਹੈ ਇਸ ਮੌਕੇ ਸੁਖਬੀਰ ਸਿੰਘ ਸੁੱਖ ਨੇ ਕਿਹਾ ਕਿ ਮੈਂ ਇਸ ਫਿਲਮ ਦੇ ਵਿੱਚ ਜੱਗਾ ਬਾਕਸਰ ਦਾ ਰੋਲ ਨਿਭਾ ਰਿਹਾ ਹਾਂ। ਪੰਜਾਬ ਦੇ ਮਲੋਟ ਸ਼ਹਿਰ ਦੀ ਇਹ ਕਹਾਣੀ ਇਸ ਫਿਲਮ ਵਿੱਚ ਦਰਸ਼ਾਈ ਗਈ ਹੈ। ਅਤੇ ਉਹਨਾਂ ਕਿਹਾ ਕਿ ਕਿਸੇ ਇਨਸਾਨ ਦੀ ਅਸਲ ਜਿੰਦਗੀ ਦੇ ਉਪਰ ਨਿਰਧਾਰਿਤ ਉਹਨਾਂ ਵੱਲੋਂ ਜਿੰਦਗੀ ਜਿੰਦਾਬਾਦ ਫਿਲਮ ਬਣਾਈ ਗਈ ਹੈ ਅਤੇ ਉਹਨਾਂ ਨੂੰ ਆਸ ਹੈ ਕਿ ਇਹ ਫਿਲਮ ਦਰਸ਼ਕਾਂ ਦੇ ਦਿਲਾਂ ਉੱਪਰ ਜਰੂਰ ਰਾਜ ਕਰੇਗੀ