Corona Virus
ਅਕਾਲੀ ਦਲ ਵੱਲੋਂ ਪੁਲਿਸ ਅਤੇ ਸਿਹਤ ਕਰਮੀਆਂ ਦੀਆਂ ਤਨਖ਼ਾਹਾਂ ਜਾਰੀ ਨਾ ਕਰਨ ਲਈ ਸੂਬਾ ਸਰਕਾਰ ਦੀ ਨਿਖੇਧੀ

ਚੰਡੀਗੜ੍ਹ, 9 ਅਪ੍ਰੈਲ , ( ਬਲਜੀਤ ਮਰਵਾਹਾ ) : ਸ਼੍ਰੋਮਣੀ ਅਕਾਲੀ ਦਲ ਨੇ ਕੋਵਿਡ-19 ਖ਼ਿਲਾਫ ਸਭ ਤੋਂ ਅੱਗੇ ਹੋ ਕੇ ਲੜ ਰਹੇ ਪੁਲਿਸ ਅਤੇ ਸਿਹਤ ਕਰਮੀਆਂ ਦੀਆਂਮਾਰਚ ਮਹੀਨੇ ਦੀਆਂ ਤਨਖਾਹਾਂ ਜਾਰੀ ਨਾ ਕਰਕੇ ਉਹਨਾਂ ਪ੍ਰਤੀ ਲਾਪਰਵਾਹੀ ਵਿਖਾਉਣ ਲਈ ਅੱਜ ਸੂਬਾ ਸਰਕਾਰ ਦੀ ਸਖ਼ਤ ਨਿਖੇਧੀ ਕੀਤੀ ਹੈ। ਪਾਰਟੀ ਨੇ ਕਿਹਾ ਹੈਕਿ ਇਸ ਜਾਨਲੇਵਾ ਵਾਇਰਸ ਤੋਂ ਸਮਾਜ ਨੂੰ ਬਚਾਉਣ ਲਈ ਆਪਣੀਆਂ ਜਾਨਾਂ ਖਤਰੇ ਵਿਚ ਪਾਉਣ ਵਾਲੇ ਮੁਲਾਜ਼ਮਾਂ ਨੁੰ ਤਨਖਾਹਾਂ ਨਾ ਦੇਣਾ ਇੱਕ ਇੱਕ ਅਪਰਾਧਿਕਲਾਪਰਵਾਹੀ ਦੇ ਤੁੱਲ ਹੈ।
ਸਾਬਕਾ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਪੁਲਿਸ ਦੇ ਕਰਮਚਾਰੀਆਂ ਦੀ ਤਨਖਾਹ ਜਾਰੀ ਕਰਨ ਵਿਚ ਕੀਤੀ ਜਾ ਰਹੀਬੇਲੋੜੀ ਦੇਰੀ ਉੱਤੇ ਹੈਰਾਨੀ ਅਤੇ ਦੁੱਖ ਪ੍ਰਗਟ ਕੀਤਾ। ਉਹਨਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਹਨਾਂ ਔਖੇ ਸਮਿਆਂ ਵਿੱਚ ਸਾਡੀ ਰਾਖੀ ਕਰਨ ਵਾਲਿਆਂ ਨੂੰ ਸਮੇਂ ਸਿਰਅਤੇ ਸਨਮਾਨਪੂਰਬਕ ਢੰਗ ਨਾਲ ਤਨਖਾਹਾਂ ਵੀ ਨਹੀਂ ਦਿੱਤੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਥੋੜਾ ਸੋਚੋ ਕਿ ਸੂਬੇ ਵਿੱਚ ਕਰਫ਼ਿਊ ਲੱਗੇ ਹੋਣ ਕਰਕੇ ਜਦੋਂ ਚਾਰੇਦਹਿਸ਼ਤ, ਅਨਿਸ਼ਚਿਤਤਾ ਅਤੇ ਆਰਥਿਕ ਅਸੁਰੱਖਿਆ ਦਾ ਮਾਹੌਲ ਹੈ ਤਾਂ ਅਜਿਹੇ ਸਮੇਂ ਵਿਚ 80 ਹਜ਼ਾਰ ਪੁਲਿਸ ਮੁਲਾਜ਼ਮ ਆਪਣੀ ਮਾਰਚ ਮਹੀਨੇ ਦੀ ਤਨਖਾਹ ਦੀਉਡੀਕ ਕਰ ਰਹੇ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਤੁਰੰਤ ਦਖ਼ਲ ਦੇਣਾ ਚਾਹੀਦਾ ਹੈ ਅਤੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿਸਾਡੀ æਪੁਲਿਸ ਫੋਰਸ ਨੂੰ ਜਲਦੀ ਤੋਂ ਜਲਦੀ ਤਨਖਾਹਾਂ ਮਿਲ ਜਾਣ।