Punjab
SAD NEWS: ਮੋਗਾ ‘ਚ ਵਾਪਰਿਆ ਦਰਦਨਾਕ ਹਾਦਸਾ, ਕਾਰ ਦੀ ਟਰਾਲੀ ਨਾਲ ਹੋਈ ਜ਼ਬਰਦਸਤ ਟੱਕਰ

5 ਨਵੰਬਰ 2023: ਪੰਜਾਬ ਦੇ ਮੋਗਾ ਜ਼ਿਲ੍ਹੇ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਓਥੇ ਹੀ ਤੁਹਾਨੂੰ ਦੱਸ ਦੇਈਏ ਕਿ ਇਹ ਹਾਦਸਾ ਓਦੋ ਵਾਪਰਿਆ ਜਦੋ ਲੁਧਿਆਣਾ ਜਾ ਰਹੀ ਵਿਆਹ ਦਾ ਬਰਾਤ ਇਸ ਹਾਦਸੇ ਦਾ ਸ਼ਿਕਾਰ ਹੋ ਗਈ । ਬਰਾਤ ਵਾਲੀ ਕਾਰ ਖੜ੍ਹੀ ਟਰਾਲੀ ਨਾਲ ਜਾ ਟਕਰਾ ਗਈ। ਜਾਣਕਾਰੀ ਮੁਤਾਬਕ ਲਾੜੇ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ। ਇਕ ਜ਼ਖਮੀ ਨੂੰ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਹੈ। ਬਰਾਤ ਫਾਜ਼ਿਲਕਾ ਤੋਂ ਲੁਧਿਆਣਾ ਦੇ ਬੱਦੋਵਾਲ ਜਾ ਰਹੀ ਸੀ। ਹਾਦਸਾ ਮੋਗਾ ਦੇ ਅਜੀਤਵਾਲ ਨੇੜੇ ਵਾਪਰਿਆ। ਹਾਦਸੇ ਵਿੱਚ ਲਾੜੇ ਸੁਖਬਿੰਦਰ ਸਿੰਘ, ਅੰਗਰੇਜ਼ ਸਿੰਘ ਅਤੇ ਚਾਰ ਸਾਲਾ ਬੱਚੇ ਅਰਸ਼ਦੀਪ ਦੀ ਮੌਤ ਹੋ ਗਈ।