Punjab
SAD NEWS: 2 ਮੋਟਰਸਾਈਕਲਾਂ ਵਿਚਾਲੇ ਹੋਈ ਭਿਆਨਕ ਟੱਕਰ, ਇਕ ਦੀ ਮੌ+ਤ…

SAD NEWS: 2 ਮੋਟਰਸਾਈਕਲਾਂ ਵਿਚਾਲੇ ਹੋਈ ਭਿਆਨਕ ਟੱਕਰ, ਇਕ ਦੀ ਮੌ+ਤ…
ਫਿਰੋਜ਼ਪੁਰ 17ਅਗਸਤ 2023 : ਸਤਿਆ ਵਾਲਾ ਮੋੜ ‘ਤੇ ਵਾਪਰਿਆ ਦਰਦਨਾਕ ਹਾਦਸਾ, ਜਿੱਥੇ ਦੋ ਮੋਟਰਸਾਈਕਲਾਂ ਦੇ ਵਿਚਾਲੇ ਅਚਾਨਕ ਭਿਆਨਕ ਟੱਕਰ ਹੋ ਜਾਂਦੀ ਹੈ ਜਿਸ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ । ਉੱਥੇ ਹੀ ਦੱਸ ਦੇਈਏ ਕਿ ਮ੍ਰਿਤਕ ਦੀ ਪਛਾਣ ਪਰਵਾਸੀ ਮਜ਼ਦੂਰ ਸੂਰਜ ਕੁਮਾਰ ਵਾਸੀ ਬਿਹਾਰ ਵਜੋਂ ਹੋਈ ਹੈ, ਜੋ ਇਸ ਸਮੇਂ ਫਿਰੋਜ਼ਪੁਰ ਵਿਖੇ ਰਹਿ ਰਿਹਾ ਸੀ।
ਹਾਦਸੇ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਦੋਸਤ ਸੋਨੂੰ ਨੇ ਦੱਸਿਆ ਕਿ ਉਹ ਮਜ਼ਦੂਰੀ ਦਾ ਕੰਮ ਕਰਦਾ ਹੈ। ਜਦੋਂ ਉਹ ਦੋਵੇਂ ਆਪਣੇ ਮੋਟਰਸਾਈਕਲ ‘ਤੇ ਵਾਪਸ ਘਰ ਆ ਰਹੇ ਸਨ ਤਾਂ ਦੂਜੇ ਪਾਸਿਓਂ ਆ ਰਹੇ ਤੇਜ਼ ਰਫਤਾਰ ਮੋਟਰਸਾਈਕਲ ਨਾਲ ਉਨ੍ਹਾਂ ਦੀ ਆਹਮੋ-ਸਾਹਮਣੀ ਟੱਕਰ ਹੋ ਗਈ। ਜਿਸ ਦੌਰਾਨ ਉਸ ਦੇ ਨਾਲ ਬੈਠੇ ਉਸ ਦੇ ਦੋਸਤ ਸੂਰਜ ਕੁਮਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਮੌਕੇ ‘ਤੇ ਪੁੱਜੀ ਪੁਲਸ ਨੇ ਮੋਟਰਸਾਈਕਲ ਸਵਾਰ ਸੁਖਦੇਵ ਸਿੰਘ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਵੱਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।