Corona Virus
ਸਾਧੂ ਸਿੰਘ ਧਰਮਸੋਤ ਨੇ ਨਾਭਾ ਦੀ ਅਨਾਜ ਮੰਡੀ ਦਾ ਕੀਤਾ ਦੌਰਾ

ਨਾਭਾ, 16 ਅਪ੍ਰੈਲ (ਭੁਪਿੰਦਰ ਸਿੰਘ): ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਨਾਭਾ ਦੀ ਅਨਾਜ ਮੰਡੀ ਦਾ ਦੌਰਾ ਕੀਤਾ ਅਤੇ ਮੰਡੀ ਵਿੱਚ ਕੀਤੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਨਾਭਾ ਮੰਡੀ ਨੂੰ 5 ਕਰੋੜ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ। ਮੰਡੀ ਦੇ ਵਿੱਚ ਸਰਕਾਰ ਵੱਲੋਂ ਕੀਤੇ ਸਾਰੇ ਪ੍ਰਬੰਧ ਮੁਕੰਮਲ ਕਰ ਦਿੱਤੇ ਨੇ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਪਰ ਉਨ੍ਹਾਂ ਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਨਹੀਂ ਆਵੇਗੀ ਕਣਕ ਦਾ ਇੱਕ-ਇੱਕ ਦਾਣਾ ਸਰਕਾਰ ਖਰੀਦੇਗੀ। ਪਿਛਲੇ ਸਾਲ ਜੀਰੀ ਦੇ ਸੀਜ਼ਨ ਦੌਰਾਨ ਆੜ੍ਹਤੀਆਂ ਦੀ ਬਕਾਇਆ ਰਾਸ਼ੀ ਤੇ ਬੋਲਦਿਆਂ ਧਰਮਸੋਤ ਨੇ ਕਿਹਾ ਅਜਿਹੀ ਮੁਸ਼ਕਲ ਘੜੀ ਦੇ ਵਿੱਚ ਪੁਰਾਣੀਆਂ ਗੱਲਾਂ ਨਹੀਂ ਕਰਨੀਆਂ ਚਾਹੀਦੀਆਂ। ਧਰਮਸੋਤ ਨੇ ਪਿਛਲੇ ਦਿਨੀਂ ਸਿਮਰਨਜੀਤ ਸਿੰਘ ਬੈਂਸ ਵੱਲੋਂ ਕੀਤੀ ਟਿੱਪਣੀ ਤੇ ਕਿਹਾ ਕਿ ਕਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਪੰਜਾਬ ਪੁਲਿਸ ਦੇ ਮੁਲਾਜ਼ਮ ਆਪਣੀ ਡਿਊਟੀ ਤਨਦੇਹੀ ਨਾਲ ਨਿਭਾ ਰਹੇ ਨੇ, ਇਨ੍ਹਾਂ ਗੱਲਾਂ ਦੇ ਨਾਲ ਪੰਜਾਬ ਪੁਲਿਸ ਦਾ ਮਨੋਬਲ ਗਿਰਦਾ ਹੈ ਅਸੀਂ ਇਨ੍ਹਾਂ ਦੀ ਨਿਖੇਧੀ ਕਰਦੇ ਹਾਂ।