Politics
ਸੰਯੁਕਤ ਕਿਸਾਨ ਮੋਰਚੇ ਨੇ ਸੁਖਬੀਰ ਬਾਦਲ ਨਾਲ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਚਰਚਾ

ਗੁਰੂਹਰਸਹਾਏ : ਅੱਜ ਹਲਕਾ ਗੁਰੂਹਰਸਹਾਏ ਵਿਖੇ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਪ੍ਰੋਗਰਾਮ ਦੀ ਪਲੇਠੀ ਮੀਟਿੰਗ ਕੀਤੀ। ਇਸ ਦੌਰਾਨ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਵੀ ਆਪਣੀਆਂ ਮੰਗਾਂ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ਨਾਲ ਗੱਲਬਾਤ ਕੀਤੀ। ਕਿਸਾਨ ਸੰਯੁਕਤ ਮੋਰਚੇ ਦੇ ਆਗੂਆਂ ਨੇ ਸੁਖਬੀਰ ਸਿੰਘ ਬਾਦਲ ਕੋਲੋਂ ਕੁਝ ਸਵਾਲ ਪੁੱਛੇ ਜਿਨ੍ਹਾਂ ਵਿਚ ਉਨ੍ਹਾਂ ਨੇ ਕਿਹਾ ਕਿ ਜਿਵੇਂ ਤੁਸੀਂ ਕਹਿੰਦੇ ਹੋ ਕਿ ਕਾਂਗਰਸ ਸਰਕਾਰ ਨੇ ਕਿਸਾਨਾਂ ਦੇ ਹੱਕਾਂ ਵਿਚ ਕੁਝ ਵੀ ਨਹੀਂ ਕੀਤਾ।
ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਬਾਦਲ ਸਰਕਾਰ ਦੇ ਰਾਜ ਵਿਚ ਵੀ ਵੱਡੇ ਬਾਦਲ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਸੀ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਸਾਰੇ ਕਰਜੇ ਮੁਆਫ ਕਰੇਗੀ, ਪਰ ਹੋਇਆ ਕੁਝ ਵੀ ਨਹੀਂ ਸੀ ਤਾਂ ਸੁਖਬੀਰ ਬਾਦਲ ਨੇ ਆਖਿਆ ਕਿ ਇਸ ਦਾ ਕੀ ਸਬੂਤ ਹੈ ਤਾਂ ਕਿਸਾਨਾਂ ਨੇ ਕਿਹਾ ਕਿ ਅਸੀਂ 2006 ਵਿਚ ਵੱਡੇ ਬਾਦਲ ਸਾਹਿਬ ਵੱਲੋਂ ਦਿੱਤੇ ਗਏ ਕਰਜੇ ਦੀ ਮੁਆਫੀ ਸਬੰਧੀ ਇਹ ਕਟਿੰਗ ਵਿਖਾ ਸਕਦੇ ਹਾਂ।
ਕਿਸਾਨ ਸੰਯੁਕਤ ਮੋਰਚੇ ਦੇ ਆਗੂਆਂ ਨੇ ਕਿਹਾ ਕਿ ਅਸੀਂ ਭਾਜਪਾ ਦੀ ਤਰ੍ਹਾਂ ਸ੍ਰੋਮਣੀ ਅਕਾਲੀ ਦਲ ਦਾ ਵਿਰੋਧ ਨਹੀਂ ਕਰ ਰਹੇ ਬਲਕਿ ਅਸੀਂ ਤਾਂ ਉ੍ਹਨਾਂ ਨੂੰ ਆਪਣੀਆਂ ਮੰਗਾਂ ਤੋਂ ਜਾਣੂ ਕਰਵਾ ਰਹੇ ਹਾਂ। ਕਿਸਾਨਾਂ ਵੱਲੋਂ ਪੁੱਛੇ ਗਏ ਸੁਆਲਾਂ ਦੇ ਜਵਾਬ ਦਿੰਦੇ ਹੋਏ ਸੁਖਬੀਰ ਬਾਦਲ ਸਿੰਘ ਨੇ ਕਿਹਾ ਕਿ ਸਰਕਾਰ ਆਉਣ ਤੇ ਪਹਿਲਾ ਤਾਂ ਖੇਤੀ ਦੇ ਕਾਲੇ ਤਿੰਨੋਂ ਕਾਨੂੰਨ ਰੱਦ ਕੀਤੇ ਜਾਣਗੇ ਅਤੇ ਕਿਸਾਨਾਂ ਦੇ ਕਰਜੇ ਵੀ ਮੁਆਫ ਕਰ ਦਿੱਤੇ ਜਾਣਗੇ। ਬਾਦਲ ਨੇ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਸਰਕਾਰ ਕਿਸਾਨਾਂ ਦੀ ਹਿਤੈਸ਼ੀ ਹੈ